ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸਾਰਾਮ ਜੋਧਪੁਰ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ

06:25 PM Jun 21, 2024 IST
ਜੈਪੁਰ, 21 ਜੂਨ
Advertisement

ਬਲਾਤਕਾਰ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਨੂੰ ਛਾਤੀ ਦੇ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੋਧਪੁਰ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਬੀਤੇ ਸੋਮਵਾਰ ਆਸਾਰਾਮ ਨੂੰ ਛਾਤੀ ਦੇ ਦਰਦ ਦੀ ਸ਼ਿਕਾਇਤ ਤੋਂ ਬਾਅਦ ਜੇਲ੍ਹ ਡਿਸਪੈਂਸਰੀ ਵਿਚ ਈਸੀਜੀ ਕੀਤੀ ਗਈ ਸੀ, ਫਿਰ ਵੀਰਵਾਰ ਨੂੰ ਚੈੱਕਅਪ ਲਈ ਏਮਜ਼ ਲਿਆਂਦਾ ਗਿਆ ਅਤੇ ਟੈਸਟ ਰਿਪੋਰਟਾਂ ਸਹੀ ਪਾਏ ਜਾਣ ਉਪਰੰਤ ਉਸ ਨੂੰ ਮੁੜ ਜੇਲ੍ਹ ਲਿਜਾਇਆ ਗਿਆ ਸੀ। ਇਸ ਦੌਰਾਨ ਵੀਰਵਾਰ ਰਾਤ ਫਿਰ ਤੋਂ ਛਾਤੀ ਦੇੇ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਸ ਨੂੰ ਏਮਜ਼ 'ਚ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਆਸਾਰਾਮ ਨੇ ਹਾਈ ਕੋਰਟ ਤੋਂ ਰਾਜਸਥਾਨ ਦੇ ਇਕ ਪ੍ਰਾਈਵੇਟ ਹਸਪਤਾਲ ਤੋਂ ਆਯੁਰਵੈਦਿਕ ਇਲਾਜ ਕਰਵਾਉਣ ਲਈ ਇਜਾਜ਼ਤ ਮੰਗੀ ਸੀ, ਜਿਸਨੂੰ ਪ੍ਰਵਾਨ ਕਰ ਲਿਆ ਗਿਆ ਸੀ। -ਆਈਏਐੱਨਐੱਸ

Advertisement
Advertisement
Tags :
AIIMSAsaramJoshpur
Advertisement