ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸਾਰਾਮ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ਖਾਰਜ

09:32 PM Aug 31, 2024 IST

ਅਹਿਮਦਾਬਾਦ, 31 ਅਗਸਤ

Advertisement

ਗੁਜਰਾਤ ਹਾਈ ਕੋਰਟ ਨੇ ਜੇਲ੍ਹ ਵਿੱਚ ਬੰਦ ਬਾਬਾ ਆਸਾਰਾਮ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿੱਚ ਉਸ ਨੇ 2013 ਦੇ ਜਬਰ-ਜਨਾਹ ਮਾਮਲੇ ’ਚ ਮਿਲੀ ਸਜ਼ਾ ਨੂੰ ਮੁਅੱਤਲ ਕਰਨ ਦੀ ਅਪੀਲ ਕੀਤੀ ਸੀ। ਅਦਾਲਤ ਨੇ ਕਿਹਾ ਕਿ ਅਰਜ਼ੀ ’ਤੇ ਵਿਚਾਰ ਕਰਨ ਦਾ ਕੋਈ ਠੋਸ ਆਧਾਰ ਨਹੀਂ ਹੈ। ਸਾਲ 2023 ਵਿੱਚ ਗਾਂਧੀਨਗਰ ਦੀ ਅਦਾਲਤ ਨੇ ਮਾਮਲੇ ’ਚ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਜਸਟਿਸ ਇਲੇਸ਼ ਵੋਰਾ ਅਤੇ ਜਸਟਿਸ ਵਿਮਲ ਵਿਆਸ ਦੇ ਬੈਂਚ ਨੇ ਸਜ਼ਾ ਨੂੰ ਮੁਅੱਤਲ ਕਰਨ ਅਤੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰਦਿਆਂ ਵੀਰਵਾਰ ਨੂੰ ਕਿਹਾ ਕਿ ਇੱਥੇ ਰਾਹਤ ਦਾ ਕੋਈ ਮਾਮਲਾ ਨਹੀਂ ਬਣਦਾ। ਆਸਾਰਾਮ ਇੱਕ ਹੋਰ ਜਬਰ-ਜਨਾਹ ਮਾਮਲੇ ’ਚ ਮੌਜੂਦਾ ਸਮੇਂ ਰਾਜਸਥਾਨ ਦੀ ਜੋਧਪੁਰ ਜੇਲ੍ਹ ਵਿੱਚ ਬੰਦ ਹੈ। -ਪੀਟੀਆਈ

Advertisement
Advertisement