ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸ਼ਾ ਵਰਕਰਾਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ

07:52 AM Jun 30, 2024 IST
ਮਾਛੀਵਾੜਾ ਦੇ ਮੁੱਢਲਾ ਸਿਹਤ ਕੇਂਦਰ ਦੇ ਬਾਹਰ ਪੁਤਲੇ ਫੂਕਦੀਆਂ ਹੋਈਆਂ ਆਸ਼ਾ ਵਰਕਰਾਂ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 29 ਜੂਨ
ਸੰਗਰੂਰ ਵਿੱਚ ਆਪਣੀਆਂ ਮੰਗਾਂ ਲਈ ਧਰਨਾ ਦੇ ਰਹੀਆਂ ਆਸ਼ਾ ਵਰਕਰਾਂ ’ਤੇ ਪੰਜਾਬ ਪੁਲੀਸ ਵੱਲੋਂ ਲਾਠੀਚਾਰਜ ਕੀਤੇ ਜਾਣ ਖ਼ਿਲਾਫ਼ ਮੁੱਢਲਾ ਸਿਹਤ ਕੇਂਦਰ ਮਾਛੀਵਾੜਾ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ਾ ਵਰਕਰ ਤੇ ਫੈਸਲਿਟੇਟਰ ਯੂਨੀਅਨ ਦੀ ਬਲਾਕ ਪ੍ਰਧਾਨ ਮੀਨਾ ਕੁਮਾਰੀ ਨੇ ਦੱਸਿਆ ਕਿ ਕੇਂਦਰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਆਸ਼ਾ ਵਰਕਰਾਂ ਨੂੰ ਦਿੱਤੇ ਜਾਂਦੇ ਮਾਣ-ਭੱਤਿਆਂ ਵਿੱਚ ਕਟੌਤੀ ਕਰ ਦਿੱਤੀ ਗਈ ਤੇ ਉਨ੍ਹਾਂ ਦੀ ਅਦਾਇਗੀ ਵੀ ਨਹੀਂ ਕੀਤੀ ਗਈ। ਇਸ ਤੋਂ ਇਲਾਵਾ ਪਿੰਡਾਂ ਵਿਚ ਸਿਹਤ ਸਹੂਲਤਾਂ ਉਪਲੱਬਧ ਕਰਵਾ ਰਹੀਆਂ 58 ਸਾਲ ਤੋਂ ਵੱਧ ਉਮਰ ਦੀਆਂ ਆਸ਼ਾ ਵਰਕਰਾਂ ਨੂੰ ਸਰਕਾਰ ਵੱਲੋਂ ਸੇਵਾਮੁਕਤ ਕੀਤੇ ਜਾਣ ਦੇ ਫੈਸਲੇ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ ਨਿਗੁਣਾ ਮਾਣ-ਭੱਤਾ ਦੇ ਕੇ ਵਾਧੂ ਕੰਮ ਲਿਆ ਜਾ ਰਿਹਾ ਹੈ। ਮਾਣ-ਭੱਤਾ ਵੀ ਸਮੇਂ ਸਿਰ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਸੰਗਰੂਰ ਵਿਖੇ ਆਸ਼ਾ ਵਰਕਰਾਂ ਵੱਲੋਂ ਸ਼ਾਂਤਮਈ ਧਰਨਾ ਦਿੱਤਾ ਜਾ ਰਿਹਾ ਸੀ ਪਰ ਉੱਥੇ ਮੌਜੂਦ ਪੰਜਾਬ ਪੁਲੀਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ’ਤੇ ਲਾਠੀਚਾਰਜ ਕੀਤਾ ਗਿਆ ਜੋ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਆਸ਼ਾ ਵਰਕਰਾਂ ਵੱਲੋਂ ਇਸ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਦੇ ਪੁਤਲੇ ਫੂਕੇ ਗਏ ਅਤੇ ਲਾਠੀਚਾਰਜ ਕਰਨ ਵਾਲੇ ਪੁਲੀਸ ਕਰਮਚਾਰੀਆਂ ਤੇ ਅਧਿਕਾਰੀਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਕਰਮਚਾਰੀਆਂ ਖਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਤੇਜ਼ ਕਰਨਗੇ।

Advertisement

Advertisement
Advertisement