For the best experience, open
https://m.punjabitribuneonline.com
on your mobile browser.
Advertisement

ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ

07:14 AM Jun 29, 2024 IST
ਆਸ਼ਾ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ
ਮੁੱਖ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕਰਦੀਆਂ ਹੋਈਆਂ ਆਸ਼ਾ ਵਰਕਰਾਂ। -ਫੋਟੋ: ਗੁਰਬਖਸ਼ਪੁਰੀ
Advertisement

ਪੱਤਰ ਪ੍ਰੇਰਕ
ਤਰਨ ਤਾਰਨ, 28 ਜੂਨ
ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਸਾਂਝਾ ਮੋਰਚਾ ਪੰਜਾਬ ਵੱਲੋਂ ਆਪਣੀਆਂ ਭਖਦੀਆਂ ਮੰਗਾਂ ਦੇ ਹੱਲ ਲਈ ਅੱਜ ਇੱਥੇ ਸਿਵਲ ਹਸਪਤਾਲ ’ਚ ਜ਼ਿਲ੍ਹਾ ਪੱਧਰੀ ਧਰਨਾ ਦਿੱਤਾ ਗਿਆ ਅਤੇ ਸ਼ਹਿਰ ਅੰਦਰ ਇਕ ਰੋਸ ਮਾਰਚ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਪੁਤਲਾ ਸਾੜਿਆ| ਇਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੋਂ ਆਈਆਂ ਆਸ਼ਾ ਵਰਕਰਾਂ ਨੂੰ ਜਥੇਬੰਦੀ ਦੀ ਸੂਬਾ ਆਗੂ ਸੀਮਾ ਸੋਹਲ, ਲਖਵਿੰਦਰ ਕੌਰ, ਸਰਬਜੀਤ ਕੌਰ, ਰੂਪਵਿੰਦਰ ਕੌਰ, ਕੁਲਵੰਤ ਕੌਰ, ਬਲਬੀਰ ਕੌਰ, ਦਲਬੀਰ ਕੌਰ, ਰੇਖਾ, ਕੰਵਲਜੀਤ ਕੌਰ, ਰਾਜਵਿੰਦਰ ਕੌਰ ਨੇ ਸੰਬੋਧਨ ਕੀਤਾ| ਆਗੂਆਂ ਨੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੂੰ ਸਰਕਾਰੀ ਮੁਲਾਜ਼ਮ ਦੇ ਤੌਰ ’ਤੇ ਮੰਨ ਕੇ ਪੂਰਾ ਗਰੇਡ ਤੇ ਭੱਤੇ ਆਦਿ ਦੇਣ, ਸੇਵਾਮੁਕਤੀ ਦੀ ਹੱਦ 58 ਤੋਂ ਵਧਾ ਕੇ 65 ਸਾਲ ਕਰਨ, 10,000 ਰੁਪਏ ਮਹੀਨਾ ਪੈਨਸ਼ਨ ਦੇਣ ਆਦਿ ਮੰਗਾਂ ’ਤੇ ਜ਼ੋਰ ਦਿੱਤਾ| ਆਗੂਆਂ ਨੇ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ’ਤੇ ਜ਼ਿਮਨੀ ਚੋਣਾਂ ਦੌਰਾਨ ਸਰਕਾਰ ਦੇ ਉਮੀਦਵਾਰਾਂ ਖਿਲਾਫ਼ ਪ੍ਰਚਾਰ ਕਰਨ ਦੀ ਚਿਤਾਵਨੀ ਦਿੱਤੀ|

Advertisement

Advertisement
Author Image

sukhwinder singh

View all posts

Advertisement
Advertisement
×