ਆਸ਼ਾ ਵਰਕਰਾਂ ਨੇ ਸੂਬਾ ਸਰਕਾਰ ਦਾ ਪੁਤਲਾ ਫੂਕਿਆ
ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 10 ਅਗਸਤ
ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਬਲਾਕ ਮਾਛੀਵਾੜਾ ਦੀਆਂ ਆਸ਼ਾ ਵਰਕਰਾਂ ਵੱਲੋਂ ਬਲਾਕ ਪ੍ਰਧਾਨ ਮੀਨਾ ਕੁਮਾਰੀ ਦੀ ਅਗਵਾਈ ਹੇਠ ਮੰਗਾਂ ਨਾ ਮੰਨਣ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰਧਾਨ ਮੀਨਾ ਕੁਮਾਰੀ ਨੇ ਦੱਸਿਆ ਕਿ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਸ਼ਾ ਵਰਕਰਾਂ ਦੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਆਸ਼ਾ ਵਰਕਰਾਂ ਵਿੱਚ ਭਾਰੀ ਰੋਸ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਤੋਂ ਨਿਗੂਣੇ ਮਿਹਨਤਾਨੇ ’ਤੇ ਕੰਮ ਕਰਵਾਇਆ ਜਾਂਦਾ ਹੈ ਅਤੇ ਉਨ੍ਹਾਂ ਨੂੰ ਮਾਣ-ਭੱਤਾ ਬਹੁਤ ਘੱਟ ਦਿੱਤਾ ਜਾਂਦਾ ਹੈ।
ਆਸ਼ਾ ਵਰਕਰਾਂ ਨੇ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਜਲਦੀ ਉਨ੍ਹਾਂ ਦੀਆਂ ਮੰਗਾਂ ਮੰਨ ਕੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰੇ। ਇਸ ਮੌਕੇ ਗੁਰਮੀਤ ਕੌਰ, ਕਮਲਜੀਤ ਕੌਰ, ਮਨਜਿੰਦਰ ਕੌਰ, ਨੀਲਮ ਰਾਣੀ, ਮਨਪ੍ਰੀਤ ਕੌਰ, ਕੁਲਵਿੰਦਰ ਕੌਰ, ਜਸਪਾਲ ਕੌਰ, ਸਵਿਤਾ ਰਾਣੀ, ਹਰਪਾਲ ਕੌਰ, ਹਰਜੀਤ ਕੌਰ, ਗੁਰਪ੍ਰੀਤ ਕੌਰ ਅਤੇ ਜਸਵੀਰ ਕੌਰ ਮੌਜੂਦ ਸਨ।