For the best experience, open
https://m.punjabitribuneonline.com
on your mobile browser.
Advertisement

ਆਸ਼ਾ ਵਰਕਰਾਂ ਨੇ ਵਿਧਾਇਕ ਦੇ ਘਰ ਅੱਗੇ ਡੇਰੇ ਲਾਏ

10:13 AM Oct 19, 2023 IST
ਆਸ਼ਾ ਵਰਕਰਾਂ ਨੇ ਵਿਧਾਇਕ ਦੇ ਘਰ ਅੱਗੇ ਡੇਰੇ ਲਾਏ
ਵਿਧਾਇਕ ਅਸੀਮ ਗੋਇਲ ਦੇ ਘਰ ਅੱਗੇ ਡੇਰਾ ਲਾ ਕੇ ਬੈਠੀਆਂ ਹੋਈਆਂ ਆਸ਼ਾ ਵਰਕਰਾਂ।
Advertisement

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 18 ਅਕਤੂਬਰ
ਹਰਿਆਣਾ ਵਿਚ ਆਸ਼ਾ ਵਰਕਰ ਆਪਣੀਆਂ ਮੰਗਾਂ ਮੰਨਵਾਉਣ ਲਈ ਪਿਛਲੇ 72 ਦਿਨਾਂ ਤੋਂ ਅੰਦੋਲਨ ਕਰ ਰਹੀਆਂ ਹਨ। ਸਰਕਾਰ ਦੇ ਰਵੱਈਏ ਤੋਂ ਖ਼ਫ਼ਾ ਆਸ਼ਾ ਵਰਕਰ ਅੱਜ ਸ਼ਹਿਰ ਵਿਚ ਰੋਸ ਮਾਰਚ ਕੱਢਦੀਆਂ ਭਾਜਪਾ ਵਿਧਾਇਕ ਅਸੀਮ ਗੋਇਲ ਦੇ ਨਿਵਾਸ ’ਤੇ ਪਹੁੰਚ ਗਈਆਂ। ਇੱਥੇ ਉਨ੍ਹਾਂ ਨੇ ਮਹਾਂ ਪੜਾਅ ਕੀਤਾ। ਇੱਥੇ ਉਹ 24 ਘੰਟਿਆਂ ਲਈ ਧਰਨਾ ਦੇ ਕੇ ਆਪਣਾ ਵਿਰੋਧ ਦਰਜ ਕਰਵਾਉਣਗੀਆਂ।
ਇਸ ਤੋਂ ਪਹਿਲਾਂ ਆਸ਼ਾ ਵਰਕਰਾਂ ਦਾ ਰੋਸ ਮਾਰਚ ਸਰਕਾਰੀ ਪੌਲੀਟੈਕਨਿਕ ਚੌਕ ਤੋਂ ਸ਼ੁਰੂ ਹੋ ਕੇ ਵੱਖ ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਵਿਧਾਇਕ ਦੇ ਘਰ ਅੱਗੇ ਪਹੁੰਚਿਆ। ਇੱਥੇ ਉਹ 24 ਘੰਟਿਆਂ ਲਈ ਡੇਰੇ ਲਾ ਕੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਆਵਾਜ਼ ਬੁਲੰਦ ਕਰ ਰਹੀਆਂ ਹਨ। ਆਸ਼ਾ ਵਰਕਰ ਯੂਨੀਅਨ ਦੀ ਜ਼ਿਲ੍ਹਾ ਸਕੱਤਰ ਸਰਬਜੀਤ ਕੌਰ ਨੇ ਦੱਸਿਆ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ 8 ਅਗਸਤ ਤੋਂ ਸ਼ਾਂਤਮਈ ਢੰਗ ਨਾਲ ਹੜਤਾਲ ’ਤੇ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣ ਰਹੀ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਕਰਮਚਾਰੀ ਦਾ ਦਰਜਾ ਦਿੱਤਾ ਜਾਵੇ, 26 ਹਜ਼ਾਰ ਰੁਪਏ ਮਾਸਿਕ ਤਨਖ਼ਾਹ ਮਿਲੇ, ਸੇਵਾਮੁਕਤੀ ਤੇ ਪੈਨਸ਼ਨ, ਗ੍ਰੈਚੁਟੀ ਅਤੇ ਪੀਐੱਫ ਦਿੱਤਾ ਜਾਵੇ। ਸਰਬਜੀਤ ਕੌਰ ਨੇ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ। ਦੱਸਣਯੋਗ ਹੈ ਕਿ ਦੋ ਦਿਨ ਪਹਿਲਾਂ ਆਸ਼ਾ ਵਰਕਰਾਂ ਦੀ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਰਾਜੇਸ਼ ਖੁੱਲਰ ਨਾਲ ਮੀਟਿੰਗ ਹੋਈ ਸੀ। ਇਸ ਵਿੱਚ ਮੰਗਾਂ ਸਬੰਧੀ ਇੱਕ ਹਫ਼ਤੇ ਦਾ ਸਮਾਂ ਮੰਗਿਆ ਗਿਆ ਸੀ। ਇਸ ਤੋਂ ਖ਼ਫ਼ਾ ਆਸ਼ਾ ਵਰਕਰਾਂ ਨੇ ਅੱਜ ਅਤੇ ਕੱਲ੍ਹ ਮੰਤਰੀਆਂ ਤੇ ਵਿਧਾਇਕਾਂ ਦੇ ਨਿਵਾਸ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਵਿਧਾਇਕ ਅਸੀਮ ਗੋਇਲ ਇਸ ਸਮੇਂ ਰਾਜਸਥਾਨ ਵਿੱਚ ਹੈ। ਅਜਿਹੇ ਵਿਚ ਆਸ਼ਾ ਵਰਕਰਾਂ ਦੀ ਗੱਲ ਸੁਣਨ ਵਾਲਾ ਕੋਈ ਨਹੀਂ ਹੈ।

Advertisement

Advertisement
Advertisement
Author Image

Advertisement