ਆਸ਼ਾ ਵਰਕਰਾਂ ਦੀ ਭੁੱਖ ਹੜਤਾਲ ਜਾਰੀ
ਪੱਤਰ ਪ੍ਰੇਰਕ
ਮਾਨਸਾ, 1 ਸਤੰਬਰ
ਆਸ਼ਾ ਵਰਕਰਾਂ ਅਤੇ ਆਸ਼ਾ ਫੈਸਿਲੀਟੇਟਰ ਯੂਨੀਅਨ ਵੱਲੋਂ ਆਪਣੀਆਂ ਹੱਕਾਂ ਮੰਗਾਂ ਸਬੰਧੀ ਜੱਚਾ-ਬੱਚਾ ਹਸਪਤਾਲ ਮਾਨਸਾ ਵਿੱਚ ਚੱਲ ਰਹੀ ਭੁੱਖ ਹੜਤਾਲ ਅੱਜ ਸੱਤਵੇਂ ਦਿਨ ਵੀ ਜਾਰੀ ਰਹੀ। ਆਸ਼ਾ ਵਰਕਰ ਤੇ ਫੈਸਿਲੀਟੇਟਰ ਵਰਕਰ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਕੌਰ ਨੇ ਦੱਸਿਆ ਕਿ ਆਸ਼ਾ ਵਰਕਰਾਂ ਕਰੋਨਾ ਮਹਾਮਾਰੀ ਦੌਰਾਨ ਫਰੰਟ ਲਾਈਨ ’ਤੇ ਕੰਮ ਕਰ ਰਹੀਆਂ ਹਨ ਪ੍ਰੰਤੂ ਪੰਜਾਬ ਸਰਕਾਰ ਉਨ੍ਹਾਂ ਨੂੰ ਨਿਗੂਣੀਆਂ ਤਨਖਾਹਾਂ ਦੇ ਕੇ ਬੁੱਤਾ ਸਾਰ ਰਹੀ ਹੈ। ਉਨ੍ਹਾਂ ਦੱਸਿਆ ਕਿ ਆਸ਼ਾ ਵਰਕਰ ਪ੍ਰਤੀ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਚੈਨਲ ਦੇ ਐਂਕਰ ਵੱਲੋਂ ਬਹੁਤ ਭੱਦੀ ਸ਼ਬਦਾਵਾਲੀ ਵਰਤੀ ਗਈ ਹੈ, ਜਿਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਮੰਗ ਕੀਤੀ ਕਿ ਹਰਿਆਣਾ ਪੈਟਰਨ ਦੀ ਤਰਜ਼ ’ਤੇ ਫਿਕਸ ਸੈਲਰੀ ਇੰਨਸੈਟਿਵ ਦਿੱਤਾ ਜਾਵੇ, ਹਾਜ਼ਰੀ ਯਕੀਨੀ ਬਣਾਈ ਜਾਵੇ, ਫੈਸਿਲੀਟੇਟਰਾਂ ਦੇ ਟੂਰ ਮਨੀ ਵਿੱਚ ਵਾਧਾ ਅਤੇ ਡੇਲੀਵੇਜ਼ ਭੱਤਾ ਦਿੱਤਾ ਜਾਵੇ, ਆਸ਼ਾ ਵਰਕਰ ਅਤੇ ਫੈਸਿਲੀਟੇਟਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ, ਵਰਕਰਾਂ ਨੂੰ ਕਰੋਨਾ ਦਾ ਕੱਟਿਆ ਭੱਤਾ ਬਹਾਲ ਕੀਤਾ ਜਾਵੇ, ਆਸ਼ਾ ਵਰਕਰਾਂ ਤੇ ਫੈਸੀਲੀਟੇਟਰਾਂ ਦੀ ਤਨਖਾਹ 15 ਹਜ਼ਾਰ ਰੁਪਏ ਕੀਤੀ ਜਾਵੇ। ਇਸ ਮੌਕੇ ਕਰਮਜੀਤ ਕੌਰ, ਬਲਵਿੰਦਰ ਕੌਰ, ਸੁਖਜਿੰਦਰ ਕੌਰ, ਗੀਤਾ ਰਾਣੀ, ਨਸੀਬ ਕੌਰ, ਕੁਲਵਿੰਦਰ ਕੌਰ, ਜਸਵਿੰਦਰ ਕੌਰ, ਜਸਵੀਰ ਕੌਰ, ਵੀਰਪਾਲ ਕੌਰ ਨੇ ਵੀ ਸੰਬੋਧਨ ਕੀਤਾ।