ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਸ਼ਾ ਵਰਕਰਾਂ ਨੇ ਦੂਜੇ ਦਿਨ ਵੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ

07:08 AM Jun 25, 2024 IST
ਸ਼ੇਰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਅੱਗੇ ਨਾਅਰੇਬਾਜ਼ੀ ਕਰਦੀਆਂ ਹੋਈਆਂ ਆਸ਼ਾ ਵਰਕਰਾਂ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 24 ਜੂਨ
ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਇੱਥੇ ਸਰਕਾਰੀ ਸਿਵਲ ਹਸਪਤਾਲ ਵਿੱਚ ਦੂਜੇ ਦਿਨ ਵੀ ਆਸ਼ਾ ਵਰਕਰਾਂ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਧਰਨੇ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਆਗੂ ਰਾਣੋ ਖੇੜੀ ਗਿੱਲਾਂ, ਕਮਲਜੀਤ ਕੌਰ ਭੱਟੀਵਾਲ ਖੁਰਦ, ਬੇਅੰਤ ਕੌਰ ਰੇਤਗੜ੍ਹ, ਜਸਮੇਲ ਕੌਰ ਮਾਝਾ, ਜਸਵਿੰਦਰ ਕੌਰ ਬਾਲਦ ਕਲਾਂ, ਕਰਮਜੀਤ ਕੌਰ ਭੱਟੀਵਾਲ ਕਲਾਂ ਅਤੇ ਸੋਹਨਜੀਤ ਕੌਰ ਬਲਿਆਲ ਨੇ ਕਿਹਾ ਕਿ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਦੇਸ਼ ਭਰ ਵਿੱਚ ਲੱਖਾਂ ਆਸ਼ਾ ਵਰਕਰ ਸੇਵਾਵਾਂ ਨਿਭਾ ਰਹੀਆਂ ਹਨ, ਪਰ ਜਥੇਬੰਦੀ ਵੱਲੋਂ ਮੰਗ ਕਰਨ ਦੇ ਬਾਵਜੂਦ ਅਜੇ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਇਨ੍ਹਾਂ ਨੂੰ ਕਿਸੇ ਵੀ ਵਰਗ ਦਾ ਮੁਲਾਜ਼ਮ ਮੰਨਣ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਹੁਣ ਅਚਾਨਕ ਡਾਇਰੈਕਟਰ ਨੈਸ਼ਨਲ ਰੂਰਲ ਹੈਲਥ ਮਿਸ਼ਨ ਪੰਜਾਬ ਨੇ ਪੱਤਰ ਰਾਹੀਂ 58 ਸਾਲ ਦੀਆਂ ਆਸ਼ਾ ਵਰਕਰਾਂ ਨੂੰ ਖ਼ਾਲੀ ਹੱਥ ਫ਼ਾਰਗ਼ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਜਿਸ ਕਾਰਨ ਉਨ੍ਹਾਂ ਵਿੱਚ ਪੰਜਾਬ ਸਰਕਾਰ ਖਿਲਾਫ ਰੋਸ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰਾਂ ਨੂੰ 58 ਸਾਲ ਦੀ ਉਮਰ ਵਿਚ ਫ਼ਾਰਗ਼ ਕਰਨ ਦੀਆਂ ਹਦਾਇਤਾਂ ਤੋਂ ਪਹਿਲਾਂ ਉਨ੍ਹਾਂ ਨੂੰ ਮੁਲਾਜ਼ਮ ਦਾ ਦਰਜਾ ਦਿੱਤਾ ਜਾਵੇ ਅਤੇ ਮੁਲਾਜ਼ਮਾਂ ਵਾਂਗ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਸ਼ੇਰਪੁਰ (ਬੀਰਬਲ ਰਿਸ਼ੀ): ਕਮਿਉਨਿਟੀ ਹੈਲਥ ਸੈਂਟਰ ਸ਼ੇਰਪੁਰ ਅੱਗੇ ਅੱਜ ਆਸ਼ਾ ਵਰਕਰਜ਼ ਤੇ ਫੈਸਿਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੇ ਸੱਦੇ ’ਤੇ ਆਸ਼ਾ ਵਰਕਰਾਂ ਨੇ ਕਲਮਛੋੜ ਹੜਤਾਲ ਕਰਦਿਆਂ ਸੂਬਾ ਸਰਕਾਰ ਤੇ ਸਿਹਤ ਕਾਰਪੋਰੇਸ਼ਨ ਵਿਰੁੱਧ ਨਾਅਰੇਬਾਜ਼ੀ ਕੀਤੀ। ਆਸ਼ਾ ਵਰਕਰਾਂ ਮੰਗ ਕਰ ਰਹੀਆਂ ਸਨ ਕਿ ਪੰਜਾਬ ਸਰਕਾਰ ਵਰਕਰਾਂ ਦੀ ਸੇਵਾ ਮੁਕਤੀ ਦੀ ਉਮਰ 58 ਸਾਲ ਤੋਂ 65 ਸਾਲ ਕੀਤੀ ਜਾਵੇ, ਸੇਵਾਮੁਕਤੀ ’ਤੇ ਘੱਟੋ-ਘੱਟ 5 ਲੱਖ ਰੁਪਏ ਦੀ ਰਾਸ਼ੀ ਦਿੱਤੀ ਜਾਵੇ, ਸੇਵਾਮੁਕਤੀ ਉਪਰੰਤ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ ਅਤੇ ਮੰਗ ਪੱਤਰ ਵਿੱਚ ਦਰਜ਼ ਹੋਰ ਸਾਰੀਆਂ ਮੰਗਾਂ ਤੁਰੰਤ ਮੰਨੀਆਂ ਜਾਣ।
ਜਥੇਬੰਦੀ ਦੀ ਬਲਾਕ ਪ੍ਰਧਾਨ ਸ਼ੇਰਪੁਰ ਛਿੰਦਰਪਾਲ ਕੌਰ ਕਾਤਰੋਂ, ਬਲਾਕ ਪ੍ਰਧਾਨ ਧੂਰੀ ਕਿਰਨਬਾਲਾ, ਜਸਵੰਤ ਕੌਰ ਧੂਰੀ ਅਤੇ ਚੇਅਰਪਰਸਨ ਜਸਵਿੰਦਰ ਕੌਰ ਕਿਲਾ ਹਕੀਮਾਂ ਨੇ ਕਿਹਾ ਕਿ ‘ਆਪ’ ਲੋਕਾਂ ਸਮੇਤ ਮੁਲਾਜ਼ਮਾਂ ਦੀ ਸੰਘੀ ਨੱਪਣ ’ਤੇ ਤੁਲੀ ਹੋਈ ਹੈ। ਉਨ੍ਹਾਂ ਮੁੱਖ ਮੰਤਰੀ ਹੁਣ ਆਪਣੇ ਦਾਅਵੇ ਅਤੇ ਵਾਅਦਿਆਂ ਤੋਂ ਭੱਜਦੇ ਦਿਖਾਈ ਦੇ ਰਹੇ ਹਨ।

Advertisement

Advertisement