ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸ਼ਾ ਵਰਕਰਾਂ ਨੇ ਡੀਸੀ ਤੇ ਸਿਵਲ ਸਰਜਨ ਨੂੰ ਪੰਜਾਬ ਸਰਕਾਰ ਦੇ ਨਾਂ ਮੰਗ ਪੱਤਰ

10:36 AM Jun 26, 2024 IST

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 25 ਜੂਨ
ਆਸ਼ਾ ਵਰਕਰ ਤੇ ਫੈਸਿਲੀਟੇਟਰ ਨਿਰੋਲ ਯੂਨੀਅਨ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਨੇ ਯੂਨੀਅਨ ਦੀਆਂ ਮੰਗਾਂ ਸਬੰਧੀ ਸਿਵਲ ਹਸਪਤਾਲ ਤੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕਰ ਕੇ ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਬਲਵੀਰ ਸਿੰਘ ਦੇ ਨਾਂ ਮੰਗ ਪੱਤਰ ਦਿੱਤਾ।
ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮਨਜੀਤ ਕੌਰ ਖ਼ਾਲਸਾ ਲਸੋਈ, ਬਲਾਕ ਪ੍ਰਧਾਨ ਭੋਲੀ ਮਾਲੇਰਕੋਟਲਾ, ਹਰਪ੍ਰੀਤ ਕੌਰ ਬਲਾਕ ਪ੍ਰਧਾਨ ਪੰਜਗਰਾਈਆਂ, ਗੀਤਾ ਈਸੜਾ ਬਲਾਕ ਪ੍ਰਧਾਨ ਅਮਰਗੜ੍ਹ ਤੇ ਸ਼ਾਰਦਾ ਦੇਵੀ ਬਲਾਕ ਪ੍ਰਧਾਨ ਅਹਿਮਦਗੜ੍ਹ ਨੇ ਕਿਹਾ ਕਿ ਆਸ਼ਾ ਵਰਕਰਾਂ/ਆਸ਼ਾ-ਫੈਸਿਲੀਟੇਟਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। ਪੰਜਾਬ ਸਰਕਾਰ ਬਣਨ ’ਤੇ ਯੂਨੀਅਨ ਨੂੰ ਸਰਕਾਰ ਤੋਂ ਆਸ ਸੀ ਕਿ ਪੰਜਾਬ ਸਰਕਾਰ ਯੂਨੀਅਨ ਦੀਆਂ ਮੰਗਾਂ ਸਵੀਕਾਰ ਕਰੇਗੀ ਪਰ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਬਜਾਏ ਉਲਟਾ ਆਸ਼ਾ ਵਰਕਰਾਂ/ਆਸ਼ਾ ਫੈਸਿਲੀਟੇਟਰਾਂ ਦੇ ਹੀ ਵਿਰੁੱਧ ਫ਼ੈਸਲੇ ਲਏ ਹਨ।
ਉਨ੍ਹਾਂ ਕਿਹਾ ਕਿ ਜਦ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ਦੀ ਅਣਦੇਖੀ ਕੀਤੀ ਤਾਂ ਯੂਨੀਅਨ ਨੂੰ ਸੰਘਰਸ਼ ਦੇ ਰਾਹ ਪੈਣਾ ਪਿਆ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਨੂੰ ਭੇਜੇ ਪੱਤਰ ’ਚ ਯੂਨੀਅਨ ਦੀਆਂ ਮੰਗਾਂ ਦਾ ਵੇਰਵਾ ਦਿੱਤਾ ਹੈ ਜੇਕਰ ਸਰਕਾਰ ਨੇ ਯੂਨੀਅਨ ਦੀਆਂ ਮੰਗਾਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਨਾ ਮੰਨੀਆਂ ਤਾਂ ਯੂਨੀਅਨ ਜ਼ਿਮਨੀ ਚੋਣਾਂ ਦੌਰਾਨ ਧਰਨੇ ਦੇਵੇਗੀ।

Advertisement

Advertisement
Advertisement