ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸ਼ਾ ਵਰਕਰਾਂ ਵੱਲੋਂ ‘ਆਪ’ ਖ਼ਿਲਾਫ਼ ਮੁਹਿੰਮ ਦੀ ਚਿਤਾਵਨੀ

07:27 AM Jun 28, 2024 IST
ਸੂਬਾ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੀਆਂ ਹੋਈਆਂ ਆਸ਼ਾ ਵਰਕਰਾਂ। -ਫੋਟੋ: ਗੁਰਬਖਸ਼ਪੁਰੀ

ਪੱਤਰ ਪ੍ਰੇਰਕ
ਤਰਨ ਤਾਰਨ, 27 ਜੂਨ
ਆਸ਼ਾ ਵਰਕਰ ਅਤੇ ਫੈਸਿਲੀਟੇਟਰ ਯੂਨੀਅਨ ਸਾਂਝਾ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਜਥੇਬੰਦੀ ਦੀਆਂ ਮੰਗਾਂ ਦੇ ਹੱਲ ਲਈ ਅੱਜ ਇੱਥੇ ਸਿਵਲ ਸਰਜਨ ਦੇ ਦਫਤਰ ਅੱਗੇ ਧਰਨਾ 7ਵੇਂ ਦਿਨ ਵੀ ਜਾਰੀ ਰਿਹਾ। ਇਸ ਦੌਰਾਨ ਵਰਕਰਾਂ ਨੇ ਮੰਗਾਂ ਨਾ ਮੰਨੇ ਜਾਣ ’ਤੇ ਸੂਬੇ ਅੰਦਰ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਖ਼ਿਲਾਫ਼ ਆਪਣੀ ਮੁਹਿੰਮ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ| ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਦਿੱਤੇ ਧਰਨੇ ਵਿੱਚ ਜ਼ਿਲ੍ਹੇ ਭਰ ਤੋਂ ਸ਼ਾਮਲ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਜਥੇਬੰਦੀ ਦੀ ਆਗੂ ਮਨਜੀਤ ਕੌਰ ਗੋਹਲਵੜ੍ਹ, ਜਗਦੀਸ਼ ਕੌਰ ਬਹਿਲਾ, ਰੂਪਵਿੰਦਰ ਕੌਰ, ਪੂਰਮ ਰੇਖਾ, ਦਵਿੰਦਰ ਕੌਰ, ਬੇਅੰਤ ਕੌਰ, ਦਵਿੰਦਰ ਕੌਰ ਤੇ ਜਸਬੀਰ ਕੌਰ ਨੇ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ਨੂੰ ਬਗੈਰ ਨੋਟਿਸ ਦਿੱਤੇ 58 ਸਾਲ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਫਾਰਗ ਕਰਕੇ ਘਰਾਂ ਨੂੰ ਭੇਜ ਦੇਣ ਦੀ ਨਿਖੇਧੀ ਕੀਤੀ ਅਤੇ ਸਰਕਾਰ ਤੋਂ ਉਨ੍ਹਾਂ ਨੂੰ ਸੇਵਾਮੁਕਤੀ ਦੇ ਪੰਜ ਲੱਖ ਰੁਪਏ ਅਤੇ 10,000 ਮਹੀਨਾ ਪੈਨਸ਼ਨ ਦੇਣ ਦੀ ਮੰਗ ਕੀਤੀ| ਧਰਨਾਕਾਰੀਆਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ|

Advertisement

Advertisement
Advertisement