ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੋਟ ਪਾਉਣ ਤੋਂ ਵਾਂਝੀਆਂ ਰਹੀਆਂ ਆਸ਼ਾ ਵਰਕਰਾਂ

10:55 AM Jun 02, 2024 IST

ਪੱਤਰ ਪ੍ਰੇਰਕ
ਸਰਦੂਲਗੜ੍ਹ, 1 ਜੂਨ
ਅੱਜ ਹੋਈਆਂ ਲੋਕ ਸਭਾ ਚੋਣਾਂ ਦੌਰਾਨ ਸ਼ਹਿਰ ਸਰਦੂਗੜ੍ਹ ’ਚ ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ਲਈ ਆਸ਼ਾ ਵਰਕਰਾਂ ਨੂੰ ਡਿਊਟੀ ’ਤੇ ਲਾਇਆ ਗਿਆ ਸੀ ਜੋ ਆਪਣੇ ਪਿੰਡ ਦੇ ਪੋਲਿੰਗ ਬੂਥ ਤੋਂ ਦੂਰ ਹੋਣ ਕਰਕੇ ਆਪਣੀ ਵੋਟ ਦੀ ਵਰਤੋਂ ਨਹੀਂ ਕਰ ਸਕੀਆਂ। ਜਾਣਕਾਰੀ ਆਨੁਸਾਰ ਵੋਟਿੰਗ ਦੌਰਾਨ ਵੋਟਰਾਂ ਦੀ ਸਿਹਤ ਦਾ ਖਿਆਲ ਰੱਖਦੇ ਹੋਏ ਸਰਦੂਲਗੜ੍ਹ ਵਿੱਚ 188 ਦੇ ਕਰੀਬ ਆਸ਼ਾ ਵਰਕਰਾਂ ਦੀ ਡਿਊਟੀ ਲਾਈ ਗਈ ਹੈ ਜਿਨ੍ਹਾਂ ਵਿਚ ਬਹੁਤੀਆਂ ਆਸ਼ਾ ਵਰਕਰਾਂ ਆਪੋ-ਆਪਣੇ ਪਿੰਡ ਹੀ ਡਿਊਟੀ ਦੇ ਰਹੀਆਂ ਸਨ ਜਦਕਿ ਇੱਕ ਦਰਜਨ ਤੋਂ ਜ਼ਿਆਦਾ ਆਸ਼ਾ ਵਰਕਰਾਂ ਦੀ ਡਿਊਟੀ ਤੁਰੰਤ ਉਨ੍ਹਾਂ ਦੇ ਪਿੰਡ ਤੋਂ ਦੂਰ ਲਾਈ ਗਈ ਜਿਸ ਕਰਕੇ ਉਹ ਲੱਗੀ ਡਿਊਟੀ ਕਾਰਨ ਆਪਣੀ ਵੋਟ ਦੀ ਵਰਤੋਂ ਕਰਨ ਤੋਂ ਵਾਂਝੀਆਂ ਰਹਿ ਗਈਆਂ। ਐਸਡੀਐਮ ਸਰਦੂਲਗੜ੍ਹ ਨਿਤੀਸ਼ ਕੁਮਾਰ ਜੈਨ ਨੇ ਕਿਹਾ ਕਿ ਉਹ ਦੋ-ਦੋ ਕਰਕੇ ਆਪਣੇ ਪਿੰਡ ਪੋਲਿੰਗ ਬੂਥ ’ਤੇ ਜਾ ਕੇ ਵੋਟ ਪਾ ਸਕਦੇ ਸਨ।

Advertisement

Advertisement