ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅੰਮ੍ਰਿਤਸਰ ’ਚ ਅੱਗ ਲੱਗਣ ਕਾਰਨ ਖੋਖੇ ਸੜ ਕੇ ਸੁਆਹ

06:39 AM Jun 14, 2024 IST
ਪੀੜਤ ਦੁਕਾਨਦਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਜੀਤ ਔਜਲਾ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਜੂਨ
ਸਥਾਨਕ ਹਵਾਈ ਅੱਡਾ ਰੋਡ ’ਤੇ ਮੀਰਾਕੋਟ ਚੌਕ ਵਿੱਚ ਬੀਤੀ ਰਾਤ ਗੈਰ ਪੰਜਾਬੀਆਂ ਦੇ ਛੇ ਖੋਖੇ ਅੱਗ ਲੱਗਣ ਨਾਲ ਸੜ ਗਏ ਹਨ। ਇਹ ਪਾਨ, ਬੀੜੀ ਅਤੇ ਸਿਗਰਟਾਂ ਆਦਿ ਦੇ ਖੋਖੇ ਸਨ। ਸ਼ੱਕ ਕੀਤਾ ਜਾ ਰਿਹਾ ਹੈ ਕਿ ਕੁਝ ਅਣਪਛਾਤੇ ਅਤੇ ਗੈਰ ਸਮਾਜੀ ਤੱਤਾਂ ਵੱਲੋਂ ਇਹ ਖੋਖੇ ਅੱਗ ਲਾ ਕੇ ਸਾੜੇ ਗਏ ਹਨ। ਪੀੜਤ ਦੁਕਾਨਦਾਰਾਂ ਨੂੰ ਅੱਗ ਲੱਗਣ ਬਾਰੇ ਜਾਣਕਾਰੀ ਤੜਕੇ ਮਿਲੀ ਹੈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਕੇ ’ਤੇ ਪੁੱਜੇ, ਜਿਨ੍ਹਾਂ ਨੇ ਪੀੜਤਾਂ ਨਾਲ ਦੁੱਖ ਪ੍ਰਗਟਾਇਆ ਅਤੇ ਬਾਅਦ ਵਿੱਚ ਪੁਲੀਸ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਹੈ। ਪੀੜਤਾਂ ਵਿੱਚ ਸ਼ਾਮਲ ਦੀਪਕ ਕੁਮਾਰ, ਮੁਹੰਮਦ ਹੁਸੈਨ ਅਤੇ ਇੱਕ ਔਰਤ ਨੇ ਦੱਸਿਆ ਕਿ ਉਹ ਸਾਰੇ ਪਰਵਾਸੀ ਹਨ ਅਤੇ ਇੱਥੇ ਪਾਨ, ਬੀੜੀ ਅਤੇ ਸਿਗਰਟ ਆਦਿ ਦੇ ਖੋਖੇ ਚਲਾ ਕੇ ਆਪਣੇ ਪਰਿਵਾਰ ਦਾ ਪੇਟ ਪਾਲ ਰਹੇ ਸਨ। ਉਹ ਰਾਤ ਨੂੰ ਲਗਭਗ 10 ਵਜੇ ਤੋਂ ਬਾਅਦ ਆਪਣੇ ਖੋਖੇ ਬੰਦ ਕਰਕੇ ਗਏ ਸਨ। ਤੜਕੇ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਾ।
ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਸ਼ੱਕ ਹੈ ਕਿ ਕੁਝ ਗੈਰ ਸਮਾਜੀ ਤੱਤਾਂ ਵੱਲੋਂ ਇਨ੍ਹਾਂ ਵਿਅਕਤੀਆਂ ਦੇ ਖੋਖੇ ਅੱਗ ਲਾ ਕੇ ਸਾੜੇ ਗਏ ਹਨ, ਜੋ ਕਿ ਅਤਿ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਗੈਰ ਪੰਜਾਬੀਆਂ ਦੇ ਅਜਿਹੇ ਕਾਰੋਬਾਰ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ ਹੈ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਅਜਿਹੇ ਕਿਸੇ ਵੀ ਗੈਰ ਸਮਾਜੀ ਤੱਤ ਨੂੰ ਬਖਸ਼ਿਆ ਨਾ ਜਾਵੇ।
ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜਾਣਕਾਰੀ ਮਿਲਣ ਤੋਂ ਬਾਅਦ ਪੁਲੀਸ ਵੱਲੋਂ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਸੀਸੀਟੀਵੀ ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ ਤਾਂ ਜੋ ਘਟਨਾ ਬਾਰੇ ਸਹੀ ਤੌਰ ਤੇ ਜਾਣਕਾਰੀ ਮਿਲ ਸਕੇ।

Advertisement

ਅੱਗ ਲੱਗਣ ਕਾਰਨ ਕਾਰ ਸੜੀ

ਪਠਾਨਕੋਟ (ਪੱਤਰ ਪ੍ਰੇਰਕ): ਇੱਥੇ ਸ਼ਿਮਲਾ ਪਹਾੜੀ ਪਾਰਕ ਦੇ ਨਾਲ ਲੱਗਦੇ ਰਿਹਾਇਸ਼ੀ ਖੇਤਰ ਵਿੱਚ ਦੁਪਹਿਰ ਬਾਅਦ 2 ਵਜੇ ਦੇ ਕਰੀਬ ਉਸ ਸਮੇਂ ਹਾਹਾਕਾਰ ਮੱਚ ਗਈ, ਜਦੋਂ ਰਿਹਾਇਸ਼ੀ ਖੇਤਰ ਦੇ ਨਾਲ ਸੁੱਕੀਆਂ ਝਾੜੀਆਂ ਵਿੱਚ ਅਚਾਨਕ ਅੱਗ ਲੱਗ ਗਈ ਅਤੇ ਇਹ ਅੱਗ ਫੈਲ ਕੇ ਕੁਝ ਦੂਰੀ ’ਤੇ ਖੜ੍ਹੀਆਂ ਕਾਰਾਂ ਨੂੰ ਆਪਣੀ ਲਪੇਟ ਵਿੱਚ ਲੈਣ ਲੱਗ ਗਈ। ਅੱਗ ਫੈਲਦੀ ਦੇਖ ਕੇ ਕੁਝ ਕਾਰਾਂ ਦੇ ਮਾਲਕਾਂ ਨੇ ਆਪਣੀਆਂ ਕਾਰਾਂ ਨੂੰ ਸੁਰੱਖਿਅਤ ਕੱਢ ਲਿਆ ਪਰ ਇਕ ਕਾਰ ਬੁਰੀ ਤਰ੍ਹਾਂ ਨਾਲ ਸੜ ਕੇ ਸੁਆਹ ਹੋ ਗਈ। ਕਾਰ ਮਾਲਕ ਗਗਨਦੀਪ ਸਿੰਘ ਦਾ ਕਹਿਣਾ ਸੀ ਕਿ ਉਸ ਦੀ ਲੱਖਾਂ ਰੁਪਏ ਦੀ ਕਾਰ ਸੜ ਗਈ। ਉਥੇ ਹੀ ਅੱਗ ਲੱਗਣ ਦੀ ਸੂਚਨਾ ਮਿਲਦੇ ਸਾਰ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚ ਗਈਆਂ ਅਤੇ ਉਨ੍ਹਾਂ ਨੇ ਕਰੀਬ ਇੱਕ ਘੰਟੇ ਮਗਰੋਂ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।

Advertisement
Advertisement
Advertisement