ਮਨੋਹਰ ਸਿੰਘ ਗਿੱਲ ਦੀਆਂ ਅਸਥੀਆਂ ਬਿਆਸ ’ਚ ਜਲ ਪ੍ਰਵਾਹ
08:10 AM Oct 21, 2023 IST
Advertisement
ਸ੍ਰੀ ਗੋਇੰਦਵਾਲ ਸਾਹਿਬ: ਸਾਬਕਾ ਕੇਂਦਰੀ ਮੰਤਰੀ ਅਤੇ ਸਾਬਕਾ ਮੁੱਖ ਚੋਣ ਕਮਿਸ਼ਨਰ ਮਨੋਹਰ ਸਿੰਘ ਗਿੱਲ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਵੱਲੋਂ ਧਾਰਮਿਕ ਰਵਾਇਤਾਂ ਅਨੁਸਾਰ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਮੌਕੇ ਮਰਹੂਮ ਮਨੋਹਰ ਸਿੰਘ ਗਿੱਲ ਦੀ ਪਤਨੀ ਵਿੰਨੀ ਗਿੱਲ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ। -ਪੱਤਰ ਪ੍ਰੇਰਕ
Advertisement
Advertisement