ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਸ਼ੀਰਵਾਦ ਯੋਜਨਾ: ਸੰਗਰੂਰ ਜ਼ਿਲ੍ਹੇ ਦੇ ਲਾਭਪਾਤਰੀਆਂ ਲਈ 4.35 ਕਰੋੜ ਜਾਰੀ

10:39 AM Jul 14, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 13 ਜੁਲਾਈ
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਵਿਆਹ ਮੌਕੇ ਦਿੱਤੀ ਜਾਂਦੀ ਆਸ਼ੀਰਵਾਦ ਸਕੀਮ ਤਹਿਤ ਰਾਸ਼ੀ ਜਾਰੀ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਸੰਗਰੂਰ ਜ਼ਿਲ੍ਹੇ ਲਈ ਸਰਕਾਰ ਵੱਲੋਂ 4.35 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਮਹੀਨਾ ਜਨਵਰੀ 2024 ਤੱਕ ਦੇ 854 ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਆਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ/ਈਸਾਈ ਬਰਾਦਰੀ ਦੀਆਂ ਲੜਕੀਆਂ, ਕਿਸੇ ਵੀ ਜਾਤੀ ਦੀਆਂ ਵਿਧਵਾਵਾਂ ਦੀਆਂ ਲੜਕੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਪੱਛੜੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਸਮੇਂ ਅਤੇ ਅਨੁਸੂਚਿਤ ਜਾਤੀਆਂ ਦੀਆਂ ਵਿਧਵਾਵਾਂ/ਤਲਾਕਸ਼ੁਦਾ ਔਰਤਾਂ ਨੂੰ ਉਨ੍ਹਾਂ ਦੇ ਮੁੜ ਵਿਆਹ ਸਮੇਂ 51000 ਰੁਪਏ ਦੀ ਵਿੱਤੀ ਸਹਾਇਤਾ ਸ਼ਗਨ ਵਜੋਂ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ ਨੇ ਦੱਸਿਆ ਕਿ ਪ੍ਰਾਪਤ ਹੋਈ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਵੀ ਰਾਸ਼ੀ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

Advertisement

Advertisement