ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਸ਼ੋਕ ਪਰਾਸ਼ਰ ਪੱਪੀ ਵੱਲੋਂ ਵੋਟਰਾਂ ਨਾਲ ਰਾਬਤਾ ਕਾਇਮ

08:08 AM Apr 25, 2024 IST
ਹਲਕਾ ਪੂਰਬੀ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਅਸ਼ੋਕ ਪਰਾਸ਼ਰ ਪੱਪੀ।

ਗਗਨਦੀਪ ਅਰੋੜਾ
ਲੁਧਿਆਣਾ, 24 ਅਪਰੈਲ
ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਅੱਜ ਚੋਣ ਪ੍ਰਚਾਰ ਦੌਰਾਨ ਹਲਕਾ ਪੂਰਬੀ ਦੇ ਵਾਰਡ ਨੰਬਰ 2 ਅਤੇ 3, ਹਲਕਾ ਉੱਤਰੀ ਦੇ ਵਾਰਡ ਨੰਬਰ 73 ਅਤੇ 96 ਵਿੱਚ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਨੇ ਵੋਟਰਾਂ ਕੋਲੋਂ ‘ਆਪ’ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ ਜਿਵੇਂ ਪੰਜਾਬ ਵਿੱਚ ਲੋਕਾਂ ਨੇ ‘ਆਪ’ ਨੂੰ ਵਿਧਾਨ ਸਭਾ ਚੋਣਾਂ ਵਿੱਚ ਸਮਰਥਨ ਦਿੱਤਾ ਸੀ। ਉਸੇ ਤਰ੍ਹਾਂ ਉਹ ਆਸਵੰਦ ਹਨ ਕਿ ਵੋਟਰ ਇਸ ਵਾਰ ਵੀ ਉਨ੍ਹਾਂ ਦਾ ਸਾਥ ਦੇਣਗੇ। ਅਸ਼ੋਕ ਪਰਾਸ਼ਰ ਪੱਪੀ ਨੇ ਚੋਣ ਮੀਟਿੰਗਾਂ ਦੌਰਾਨ ਸੰਬੋਧਨ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਲੋਕਾਂ ਦੇ ਲਈ ਕੰਮ ਕੀਤੇ ਹਨ। ਹਰ ਵਰਗ ਦੇ ਲਈ 600 ਯੂਨਿਟ ਬਿਜਲੀ ਮੁਫ਼ਤ ਦੀ ਸਹੂਲਤ ਦੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਹਿਲਾ ਜਿੱਥੇ ਲੋਕ ਪ੍ਰਾਈਵੇਟ ਸਕੂਲਾਂ ਦੇ ਵਿੱਚ ਦਾਖਲੇ ਕਰਵਾਉਣ ਲਈ ਸਿਫਾਰਸ਼ ਪਵਾਉਣ ਆਉਂਦੇ ਸਨ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਦਾਖਲਿਆਂ ਲਈ ਸਿਫਾਰਸ਼ ਲੈ ਕੇ ਆਉਂਦੇ ਹਨ। ਇਸ ਦੌਰਾਨ ਉਨ੍ਹਾਂ ਵੋਟਰਾਂ ਨੂੰ ਭਰੋਸਾ ਦਿੱਤਾ ਕਿ ਉਹ ਵੋਟਰਾਂ ਦੇ ਦਿੱਤੇ ਸਾਥ ਦਾ ਪੂਰਾ ਇਮਾਨਦਾਰੀ ਨਾਲ ਲੋਕ ਮੁੱਦੇ ਚੁੱਕ ਕੇ ਮੁੱਲ ਮੋੜਨਗੇ।
ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਉਹ ਲੁਧਿਆਣਾ ਦੇ ਵਿਕਾਸ ਲਈ ਰਾਤ ਦਿਨ ਮਿਹਨਤ ਕਰਨਗੇ। ਵਿਧਾਇਕ ਰਹਿੰਦੇ ਹੋਏ ਉਨ੍ਹਾਂ ਨੇ 2 ਸਾਲ ਲਗਾਤਾਰ ਵਿਕਾਸ ਕਾਰਜ ਕਰਵਾਏ ਹਨ ਜਿਸ ਦੀ ਮਿਸਾਲ ਹਲਕਾ ਕੇਂਦਰੀ ਹੈ। ਇਸ ਤੋਂ ਪਹਿਲਾਂ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਮਦਨ ਲਾਲ ਬੱਗਾ ਨੇ ਅਸ਼ੋਕ ਪਰਾਸ਼ਰ ਪੱਪੀ ਦਾ ਹਲਕੇ ਵਿੱਚ ਪਹੁੰਚਣ ’ਤੇ ਸਵਾਗਤ ਕੀਤਾ। ਉਨ੍ਹਾਂ ਨੇ ਇਸ ਦੌਰਾਨ ਵਿਸ਼ਵਾਸ ਦਵਾਇਆ ਕਿ ਹਲਕੇ ਦੇ ਲੋਕ ਆਮ ਆਦਮੀ ਪਾਰਟੀ ਦਾ ਸਾਥ ਜ਼ਰੂਰ ਦੇਣਗੇ। ਇਸ ਦੌਰਾਨ ਬਲਵੀਰ ਚੌਧਰੀ, ਦੁਪਿੰਦਰ ਸਿੰਘ, ਪ੍ਰਿੰਸੀਪਲ ਇੰਦਰਜੀਤ ਕੌਰ, ਨਿਧੀ ਗੁਪਤਾ ਸਣੇ ਹੋਰ ਅਹੁਦੇਦਾਰ ਵੀ ਮੌਜੂਦ ਸਨ।

Advertisement

Advertisement
Advertisement