ਅਸ਼ੋਕ ਤੰਵਰ ਮੁੜ ਕਾਂਗਰਸ ਵਿੱਚ ਸ਼ਾਮਲ
03:33 PM Oct 03, 2024 IST
ਮਹਿੰਦਰਗੜ੍ਹ, 3 ਅਕਤੂਬਰ
ਸਾਬਕਾ ਸੰਸਦ ਮੈਂਬਰ ਅਸ਼ੋਕ ਤੰਵਰ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਅੱਜ ਮਹਿੰਦਰਗੜ੍ਹ ਵਿਚ ਰੈਲੀ ਦੌਰਾਨ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਅਸ਼ੋਕ ਤੰਵਰ ਦੀ ਪੰਜ ਸਾਲ ਬਾਅਦ ਪਾਰਟੀ ਵਿਚ ਵਾਪਸੀ ਹੋਈ ਹੈ। ਇਸ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਤੇ ਕੁਝ ਮਹੀਨੇ ਪਹਿਲਾਂ ਹੀ ਭਾਜਪਾ ਵਿਚ ਸ਼ਾਮਲ ਹੋਏ ਸਨ। ਜਦੋਂ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਕੀਤਾ ਗਿਆ ਤਾਂ ਉਸ ਵੇਲੇ ਮੰਚ ’ਤੇ ਭੁਪਿੰਦਰ ਹੁੱਡਾ ਵੀ ਮੌਜੂਦ ਸਨ ਤੇ ਅਸ਼ੋਕ ਤੰਵਰ ਨੇ ਦੂਰ ਤੋਂ ਹੀ ਉਨ੍ਹਾਂ ਵੱਲ ਹੱਥ ਹਿਲਾਇਆ। ਸ੍ਰੀ ਤੰਵਰ ਨੇ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।
Advertisement
Advertisement