ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਸ਼ੂ ਮੋਂਗਾ ਕਤਲ ਕਾਂਡ: ਪੁਲੀਸ ਮੁਕਾਬਲੇ ਵਿੱਚ ਤਿੰਨ ਬਦਮਾਸ਼ ਜ਼ਖ਼ਮੀ

10:50 AM Jun 07, 2025 IST
featuredImage featuredImage
ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਸੰਜੀਵ ਹਾਂਡਾ
ਫ਼ਿਰੋਜ਼ਪੁਰ, 7 ਜੂਨ

Advertisement

ਸ਼ਹਿਰ ਦੇ ਮਖੂ ਗੇਟ ਇਲਾਕੇ ਵਿੱਚ ਸਥਿਤ ਟੈਟੂ ਬਣਾਉਣ ਵਾਲੀ ਦੁਕਾਨ ’ਤੇ ਸ਼ੁੱਕਰਵਾਰ ਨੂੰ ਵਾਪਰੇ ਆਸ਼ੂ ਮੋਂਗਾ ਕਤਲ ਕੇਸ ਵਿੱਚ ਦੋ ਮੁਲਜ਼ਮਾਂ ਦੀ ਪਹਿਲਾਂ ਹੋਈ ਗ੍ਰਿਫ਼ਤਾਰੀ ਤੋਂ ਬਾਅਦ, ਬੀਤੀ ਰਾਤ ਪੁਲੀਸ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਅਧਿਕਾਰੀਆ ਨੇ ਦੱਸਿਆ ਕਿ ਪੁਲੀਸ ਵੱਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਪੰਜਾਬ ਪੁਲੀਸ ਅਤੇ ਕਾਉਂਟਰ ਇੰਟੈਲੀਜੈਂਸ ਦੀ ਇੱਕ ਸਾਂਝੀ ਟੀਮ ਨੇ ਪਿੰਡ ਰੱਤਾ ਖੇੜਾ ਵਿੱਚੋਂ ਲੰਘਦੇ ਸੇਮ ਨਾਲੇ ’ਤੇ ਲੋੜੀਂਦੇ ਤਿੰਨ ਬਦਮਾਸ਼ਾਂ ਨੂੰ ਘੇਰ ਲਿਆ। ਇਸ ਦੌਰਾਨ ਬਦਮਾਸ਼ਾਂ ਵੱਲੋਂ ਪੁਲੀਸ ’ਤੇ ਫਾਇਰਿੰਗ ਕੀਤੀ ਗਈ, ਜਿਸ ਦੌਰਾਨ ਪੁਲੀਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿਚ ਗੋਲੀ ਲੱਗਣ ਕਾਰਨ ਤਿੰਨੋਂ ਮੁਲਜ਼ਮ ਜ਼ਖਮੀ ਹੋ ਗਏ।

ਮੌਕੇ ’ਤੇ ਪਹੁੰਚੇ ਡੀਆਈਜੀ ਹਰਮਨਬੀਰ ਸਿੰਘ ਗਿੱਲ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਪਛਾਣ ਸੋਨੂੰ, ਗੁਰਜਿੰਦਰ ਸਿੰਘ ਉਰਫ਼ ਘੋੜਾ, ਅਤੇ ਅਮਰਜੀਤ ਸਿੰਘ ਵਜੋਂ ਹੋਈ ਹੈ। ਇਹ ਤਿੰਨੋਂ ਆਸ਼ੂ ਮੋਂਗਾ ਕਤਲ ਕੇਸ ਵਿੱਚ ਪੁਲੀਸ ਨੂੰ ਲੋੜੀਂਦੇ ਸਨ। ਕਾਬੂ ਕੀਤੇ ਗਏ ਤਿੰਨਾਂ ਵਿਅਕਤੀਆਂ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡੀਆਈਜੀ ਕਿਹਾ, ‘‘ਮੁਲਜ਼ਮ ਗੁਰਜਿੰਦਰ ਸਿੰਘ ਦੇ ਦੋ ਗੋਲੀਆਂ ਲੱਗੀਆਂ ਹਨ, ਜਦੋਂ ਕਿ ਬਾਕੀ ਦੋਵਾਂ ਮੁਲਜ਼ਮਾਂ ਦੇ ਇੱਕ-ਇੱਕ ਗੋਲੀ ਲੱਗੀ ਹੈ। ਹਾਲਾਂਕਿ ਤਿੰਨਾਂ ਦੀ ਹਾਲਤ ਖਤਰੇ ਤੋਂ ਬਾਹਰ ਹੈ।’’

Advertisement

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਠਭੇੜ ਉਪਰੰਤ ਮੁਲਜ਼ਮਾਂ ਕੋਲੋਂ ਚਾਰ ਪਿਸਟਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਦਾਅਵਾ ਕੀਤਾ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

Advertisement