ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਈਡੀ ਵੱਲੋਂ ਆਸ਼ੂ ਦੀ ਛੇ ਕਰੋੜ ਰੁਪਏ ਦੀ ਚੱਲ ਤੇ ਅਚੱਲ ਸੰਪੰਤੀ ਜ਼ਬਤ

08:55 AM Aug 27, 2023 IST
ਭਾਰਤ ਭੂਸ਼ਣ ਆਸ਼ੂ ਦੀ ਰਿਹਾਇਸ਼ ’ਤੇ ਈਡੀ ਦੀ ਕਾਰਵਾਈ ਦੀ ਪੁਰਾਣੀ ਤਸਵੀਰ।

ਗਗਨਦੀਪ ਅਰੋੜਾ/ਪੀਟੀਆਈ
ਲੁਧਿਆਣਾ/ਚੰਡੀਗੜ੍ਹ, 26 ਅਗਸਤ
ਮਨੀ ਲਾਂਡਰਿੰਗ ਅਤੇ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘਪਲੇ ਦੇ ਮਾਮਲੇ ਵਿੱਚ ਈਡੀ ਨੇ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਭਾਰਤ ਭੂਸ਼ਨ ਆਸ਼ੂ ਤੇ ਉਸ ਦੇ ਸਾਥੀਆਂ ਦੇ ਟਿਕਾਣਿਆਂ ’ਤੇ ਮਾਰੇ ਗਏ ਛਾਪਿਆਂ ਦੌਰਾਨ ਕਰੀਬ ਛੇ ਕਰੋੜ ਰੁਪਏ ਦੀ ਚੱਲ ਅਤੇ ਅਚੱਲ ਸੰਪੰਤੀ ਜ਼ਬਤ ਕੀਤੀ ਹੈ। ਇਹ ਖੁਲਾਸਾ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਅਧਿਕਾਰੀਆਂ ਨੇ ਕੀਤਾ ਹੈ। ਇਸ ਸਬੰਧੀ ਪੰਜਾਬ ਵਿੱਚ 24 ਤੇ 25 ਅਗਸਤ ਨੂੰ ਈਡੀ ਵੱਲੋਂ ਛਾਪੇ ਮਾਰੇ ਗਏ ਸਨ। ਇਸ ਦੌਰਾਨ ਈਡੀ ਨੇ ਭਾਰਤ ਭੂਸ਼ਨ ਆਸ਼ੂ ਤੇ ਉਸ ਦੇ ਨਜ਼ਦੀਕੀ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਣੇ ਹੋਰ ਕਈਆਂ ਦੇ ਟਿਕਾਣਿਆਂ ’ਤੇ ਛਾਪੇ ਮਾਰ ਕੇ ਪੜਤਾਲ ਕੀਤੀ ਸੀ। ਈਡੀ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਖ਼ਿਲਾਫ਼ ਜਾਂਚ ਤੇਜ਼ ਕਰ ਦਿੱਤੀ ਹੈ। ਦੋ ਦਿਨ ਪਹਿਲਾਂ ਆਸ਼ੂ ਦੇ ਘਰ ’ਤੇ ਮਾਰੇ ਛਾਪੇ ਦੌਰਾਨ ਈਡੀ ਨੂੰ ਸਾਬਕਾ ਕਾਂਗਰਸੀ ਮੰਤਰੀ ਦੇ ਬੈਂਕ ਖਾਤਿਆਂ ’ਚ ਕਰੋੜਾਂ ਰੁਪਏ ਹੋਣ ਅਤੇ ਲਾਕਰਾਂ ਵਿੱਚ ਗਹਿਣੇ ਹੋਣ ਬਾਰੇ ਪੱਤਾ ਲੱਗਾ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਗਲੇ ਹਫ਼ਤੇ ਇਸ ਸਬੰਧ ਵਿੱਚ ਪੁੱਛ-ਪੜਤਾਲ ਕਰਨ ਲਈ ਈਡੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਤਲਬ ਕਰ ਸਕਦੀ ਹੈ। ਈਡੀ ਦੇ ਬੁਲਾਰੇ ਨੇ ਦੱਸਿਆ ਕਿ ਛਾਪਿਆਂ ਦੌਰਾਨ ਈਡੀ ਨੂੰ ਵੱਖ-ਵੱਖ ਬੈਂਕ ਖਾਤਿਆਂ ’ਚੋਂ 4.81 ਕਰੋੜ ਰੁਪਏ ਮਿਲੇ ਸਨ, ਜਿਨ੍ਹਾਂ ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 1.54 ਕਰੋੜ ਰੁਪਏ ਦੀ ਕੀਮਤ ਦੀਆਂ ਜਾਇਦਾਦਾਂ ਤੇ 4 ਬੈਂਕ ਲਾਕਰ ਵੀ ਸੀਲ ਕੀਤੇ ਗਏ ਹਨ। ਇਸ ਤਰ੍ਹਾਂ ਕੁਲ ਮਿਲਾ ਕੇ 6 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਸੰਪੰਤੀ ਜ਼ਬਤ ਕੀਤੀ ਗਈ ਹੈ। ਈਡੀ ਨੇ ਛਾਪਿਆਂ ਦੌਰਾਨ ਡਿਜੀਟਲ ਡਿਵਾਈਸ ਤੇ 30 ਲੱਖ ਰੁਪਏ ਕੈਸ਼ ਵੀ ਬਰਾਮਦ ਕੀਤੇ ਸਨ। ਉਨ੍ਹਾਂ ਦੱਸਿਆ ਕਿ ਨਗਰ ਸੁਧਾਰ ਟਰੱਸਟ ਵਿੱਚ ਗ਼ਲਤ ਢੰਗ ਨਾਲ ਅਲਾਟ ਕੀਤੇ ਗਏ ਪਲਾਟਾਂ ਦੇ ਮਾਮਲੇ ਵਿੱਚ ਵੀ ਜਾਂਚ ਆਰੰਭੀ ਗਈ ਹੈ। ਉਨ੍ਹਾਂ ਦੱਸਿਆ ਕਿ ਈਡੀ ਨੇ ਹੁਣ ਤੱਕ ਇਸ ਮਾਮਲੇ ਵਿੱਚ 25 ਥਾਵਾਂ ’ਤੇ ਛਾਪੇ ਮਾਰੇ ਹਨ, ਜਿਨ੍ਹਾਂ ਵਿੱਚ ਆਸ਼ੂ ਦੇ ਨਜ਼ਦੀਕੀ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ ਸਣੇ ਹੋਰ ਕਈ ਸਾਥੀ ਵੀ ਸ਼ਾਮਲ ਹਨ।
ਦੂਜੇ ਪਾਸੇ ਕਾਂਗਰਸੀ ਆਗੂਆਂ ਦਾ ਕਹਿਣਾ ਹੈ ਕਿ ਜਾਣ-ਬੁੱਝ ਕੇ ਆਸ਼ੂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਕਈਆਂ ਦਾ ਤਰਕ ਹੈ ਕਿ ਨਗਰ ਨਿਗਮ ਚੋਣਾਂ ਆ ਰਹੀਆਂ ਹਨ, ਇਸ ਲਈ ਆਸ਼ੂ ’ਤੇ ਛਾਪੇ ਮਾਰ ਕੇ ਉਨ੍ਹਾਂ ਨੂੰ ਅਤੇ ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਆਸ਼ੂ ’ਤੇ ਦਬਾਅ ਬਣਾ ਕੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

Advertisement

Advertisement
Advertisement