ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਐੱਸਆਈ ’ਤੇ 2.70 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼, ਕੇਸ ਦਰਜ

07:10 AM Jul 03, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 2 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਡਿਵੀਜ਼ਨ ਨੰਬਰ 5 ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਚਰਨਜੀਤ ਸਿੰਘ ਵਿਰੁੱਧ 2,70,000 ਰੁਪਏ ਰਿਸ਼ਵਤ ਮੰਗਣ ਅਤੇ ਹਾਸਲ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਉਕਤ ਪੁਲੀਸ ਮੁਲਾਜ਼ਮ ਵਿਰੁੱਧ ਇਹ ਕੇਸ ਲੁਧਿਆਣਾ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਵਿੱਚ ਸਥਿਤ ਤਾਜ ਹੋਟਲ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਇਹ ਏਐੱਸਆਈ ਉਸਦੇ ਪਰਿਵਾਰਕ ਮੈਂਬਰਾਂ ਵਿਰੁੱਧ ਡਿਵੀਜ਼ਨ ਨੰਬਰ 5 ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਆਈ.ਪੀ.ਸੀ. ਦੀ ਧਾਰਾ 307, 379-ਬੀ ਜੋੜਨ ਦੀਆਂ ਧਮਕੀਆਂ ਦੇ ਕੇ ਉਸ ਤੋਂ ਪਹਿਲਾਂ ਹੀ 2,70,000 ਰੁਪਏ ਰਿਸ਼ਵਤ ਵਜੋਂ ਵਸੂਲ ਚੁੱਕਿਆ ਹੈ ਅਤੇ ਹੁਣ ਹੋਰ ਰਿਸ਼ਵਤ ਮੰਗ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤ ਦੀ ਪੜਤਾਲ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਾਏ ਦੋਸ਼ ਸਹੀ ਮਿਲੇ, ਜਿਸ ਸਬੰਧੀ ਸ਼ਿਕਾਇਤਕਰਤਾ ਨੇ ਸਬੂਤ ਵਜੋਂ ਏਐੱਸਆਈ ਚਰਨਜੀਤ ਸਿੰਘ ਅਤੇ ਸ਼ਿਕਾਇਤਕਰਤਾ ਦਰਮਿਆਨ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਪੇਸ਼ ਕੀਤੀ ਹੈ।
ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਬਤ ਹੋਈ ਕਿ ਏ.ਐੱਸ.ਆਈ. ਚਰਨਜੀਤ ਸਿੰਘ ਵੱਲੋਂ ਇਸ ਥਾਣੇ ਦੇ ਐੱਸਐੱਚਓ ਦੇ ਨਾਂ ’ਤੇ 2,70,000 ਰੁਪਏ ਦੀ ਰਿਸ਼ਵਤ ਲਈ ਗਈ ਸੀ ਅਤੇ ਉਹ ਸ਼ਿਕਾਇਤਕਰਤਾ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਉਸਦਾ ਹੋਟਲ ਚਲਾਉਣ ਬਦਲੇ 2 ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੇਣ ਲਈ ਵੀ ਕਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement
Advertisement