ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਐੱਸਆਈ ਅਤੇ ਸਿਪਾਹੀ ਰਿਸ਼ਵਤ ਲੈਂਦੇ ਕਾਬੂ

07:26 AM Jul 12, 2023 IST

ਪੱਤਰ ਪ੍ਰੇਰਕ
ਅਬੋਹਰ, 11 ਜੁਲਾਈ
ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਦੇ ਸਿਟੀ ਥਾਣਾ-1, ਅਬੋਹਰ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਕ੍ਰਿਸ਼ਨ ਲਾਲ ਅਤੇ ਸਿਪਾਹੀ ਰਾਜ ਕੁਮਾਰ ਨੂੰ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਭੀਮ ਸੈਨ ਨੇ ਸ਼ਿਕਾਇਤ ਕੀਤੀ ਸੀ ਕਿ ਉਕਤ ਏਐੱਸਆਈ ਨੇ 17 ਮਾਰਚ, 2023 ਨੂੰ ਇੱਕ ਮਹਿਲਾ ਦੇ ਨਾਲ ਛੇੜਛਾੜ ਦੇ ਮਾਮਲੇ ਦਾ ਰਾਜ਼ੀਨਾਮਾ ਕਰਵਾਉਣ ਬਦਲੇ ਉਸ ਤੋਂ ਇਕ ਲੱਖ ਰੁਪਏ ਮੰਗੇ ਸਨ ਤੇ 50 ਹਜ਼ਾਰ ਰੁਪਏ ’ਚ ਗੱਲ ਪੱਕੀ ਹੋਈ ਸੀ। ਉਸੇ ਦਨਿ ਭੀਮ ਸੈਨ ਨੇ ਉਸ ਨੂੰ 20 ਹਜ਼ਾਰ ਦਿੱਤੇ ਸਨ। 26 ਮਾਰਚ, 2023 ਨੂੰ ਕਾਂਸਟੇਬਲ ਰਾਜ ਕੁਮਾਰ ਦੇ ਮੋਬਾਈਲ ਨੰਬਰ ’ਤੇ ਗੂਗਲ ਪੇਅ ਰਾਹੀਂ 15 ਹਜ਼ਾਰ ਰੁਪਏ ਅਦਾ ਕੀਤੇ ਸਨ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਉਕਤ ਏਐੱਸਆਈ ਤੇ ਸਿਪਾਹੀ ਨੂੰ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ।

Advertisement

Advertisement
Tags :
ਏਐੱਸਆਈਸਿਪਾਹੀਕਾਬੂਰਿਸ਼ਵਤਲੈਂਦੇ
Advertisement