For the best experience, open
https://m.punjabitribuneonline.com
on your mobile browser.
Advertisement

ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਏਐੱਸਆਈ ਗ੍ਰਿਫ਼ਤਾਰ

08:20 AM Sep 23, 2024 IST
ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਏਐੱਸਆਈ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਪਾਤੜਾਂ, 22 ਸਤੰਬਰ
ਵਿਜੀਲੈਂਸ ਰੇਂਜ ਪਟਿਆਲਾ ਨੇ ਇੱਕ ਏਐੱਸਆਈ ਨੂੰ ਵੀਹ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦੀ ਟੀਮ ਨੇ ਸ਼ਿਕਾਇਤਕਰਤਾ ਅਸ਼ੋਕ ਕੁਮਾਰ ਵਾਸੀ ਵਾਰਡ ਨੰਬਰ 2, ਘੁਮਾਰ ਬਸਤੀ, ਪਹਾੜਾਂ ਅਤੇ ਹੋਰਾਂ ਖ਼ਿਲਾਫ਼ ਥਾਣਾ ਪਾਤੜਾਂ ਵਿੱਚ ਐਫਆਈਆਰ ਦਰਜ ਕੀਤੀ ਸੀ। ਉਸ ਤੋਂ ਬਾਅਦ ਕੋਈ ਚਲਾਨ ਪੇਸ਼ ਨਹੀਂ ਕੀਤਾ ਗਿਆ। ਉਕਤ ਵਿਅਕਤੀ ਨੇ ਕੇਸ ਰੱਦ ਕਰਵਾਉਣ ਲਈ ਸਮਾਣਾ ਦੀ ਅਦਾਲਤ ਵਿੱਚ ਕੇਸ ਲਾਇਆ ਹੋਇਆ ਸੀ। ਇਸ ਕੇਸ ਦੀ ਕਥਿਤ ਮਿਸਲ ਗੁਆਚ ਗਈ ਸੀ ਜਿਸ ਤਹਿਤ ਉਕਤ ਪੁਲੀਸ ਅਧਿਕਾਰੀ ਵੱਲੋਂ ਜਾਅਲੀ ਮਿਸਲ ਤਿਆਰ ਕੀਤੀ ਜਾ ਰਹੀ ਸੀ। ਸ਼ਿਕਾਇਤਕਰਤਾ ਤੋਂ ਪੁਲੀਸ ਅਧਿਕਾਰੀ ਨੇ ਐੱਫਆਈਆਰ ਰੱਦ ਕਰਨ ਦੀ ਰਿਪੋਰਟ ਦਰਜ ਕਰਨ ਦੇ 40 ਹਜ਼ਾਰ ​​ਮੰਗੇ ਸਨ।

Advertisement

Advertisement
Advertisement
Author Image

Advertisement