For the best experience, open
https://m.punjabitribuneonline.com
on your mobile browser.
Advertisement

ਰਿਸ਼ਵਤ ਲੈਣ ਦੇ ਦੋਸ਼ ਹੇਠ ਏਐੱਸਆਈ ਗ੍ਰਿਫ਼ਤਾਰ

07:55 AM Jul 27, 2024 IST
ਰਿਸ਼ਵਤ ਲੈਣ ਦੇ ਦੋਸ਼ ਹੇਠ ਏਐੱਸਆਈ ਗ੍ਰਿਫ਼ਤਾਰ
Advertisement

ਖੇਤਰੀ ਪ੍ਰਤੀਨਿਧ
ਧੂਰੀ, 26 ਜੁਲਾਈ
ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ ਵਿੱਚ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏਐੱਸਆਈ) ਗੁਰਪ੍ਰੀਤ ਸਿੰਘ ਨੂੰ 1 ਲੱਖ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਨੂੰ ਗੁਰਦੀਪ ਸਿੰਘ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੋਸ਼ ਲਾਇਆ ਸੀ ਕਿ ਉਸ ਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿੱਚ ਕੇਸ ਦਰਜ ਕੀਤਾ ਗਿਆ ਹੈ ਤੇ ਏਐੱਸਆਈ ਨੇ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ ਡੇਢ ਲੱਖ ਰੁਪਏ ਰਿਸ਼ਵਤ ਮੰਗੀ ਤੇ ਸੌਦਾ 1 ਲੱਖ 10 ਹਜ਼ਾਰ ਰੁਪਏ ਵਿੱਚ ਤੈਅ ਹੋਇਆ ਹੈ। ਏਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 1 ਲੱਖ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ।

Advertisement
Advertisement
Author Image

joginder kumar

View all posts

Advertisement