ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਐੱਸਆਈ 21 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

07:56 AM Jun 14, 2024 IST

ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਜੂਨ
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1, ਸੰਗਰੂਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਭੋਲਾ ਸਿੰਘ ਨੂੰ 21,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਗਦੀਪ ਸਿੰਘ ਨੇ ਵਿਜੀਲੈਂਸ ਬਿਊਰੋ ਨੂੰ ਸ਼ਿਕਾਇਤ ’ਚ ਦੱਸਿਆ ਸੀ ਕਿ ਉਸ ਨੇ ਆਪਣੇ ਦੋਸਤ ਜੁਗਰਾਜ ਸਿੰਘ ਨੂੰ ਟਰੱਕ ਖਰੀਦਣ ਲਈ 5,50,000 ਰੁਪਏ ਵਿਆਜ ’ਤੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੇ ਉਸ ਤੋਂ ਰਕਮ ਵਾਪਸ ਮੰਗੀ ਤਾਂ ਉਸ ਨੇ ਪੈਸੇ ਵਾਪਸ ਨਾ ਕੀਤੇ ਅਤੇ ਪਤਾ ਲੱਗਾ ਕਿ ਜੁਗਰਾਜ ਨੇ ਉਕਤ ਟਰੱਕ ਵੀ ਪਹਿਲਾਂ ਹੀ ਬਲਜੀਤ ਸਿੰਘ ਵਾਸੀ ਪਿੰਡ ਅੰਧੇੜੀ, ਸੰਗਰੂਰ ਦੇ ਨਾਂ ’ਤੇ ਟਰਾਂਸਫਰ ਕਰ ਦਿੱਤਾ ਹੈ। ਇਸ ਉਪਰੰਤ ਟਰੱਕ ਦੇ ਨਵੇਂ ਮਾਲਕ ਜਗਦੀਪ ਸਿੰਘ ਨੇ ਉਕਤ ਥਾਣੇ ’ਚ ਸ਼ਿਕਾਇਤ ਕਰ ਦਿੱਤੀ ਤੇ ਏਐੱਸਆਈ ਭੋਲਾ ਸਿੰਘ ਨੇ ਮਾਮਲੇ ਦੀ ਜਾਂਚ ਕਰਨ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਮੰਗ ਲਈ। ਸ਼ਿਕਾਇਤਕਰਤਾ ਅਨੁਸਾਰ ਏਐੱਸਆਈ 40 ਹਜ਼ਾਰ ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ, ਜਿਸ ਨੇ ਰਿਸ਼ਵਤ ਵਜੋਂ 19 ਹਜ਼ਾਰ ਰੁਪਏ ਐਡਵਾਂਸ ਲੈ ਲਏ ਤੇ ਹੁਣ ਬਕਾਇਆ 21 ਹਜ਼ਾਰ ਰੁਪਏ ਮੰਗ ਰਿਹਾ ਸੀ। ਤਰਜਮਾਨ ਮੁਤਾਬਕ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਾਰਵਾਈ ਕਰਦਿਆਂ ਜਾਲ ਵਿਛਾ ਕੇ ਏਐੱਸਆਈ ਭੋਲਾ ਸਿੰਘ ਨੂੰ ਸ਼ਿਕਾਇਤਕਰਤਾ ਤੋਂ 21 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਕਾਬੂ ਕਰ ਲਿਆ।

Advertisement

Advertisement