ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਐੱਸਆਈ ਨੇ ਪੀਸੀਆਰ ਟੀਮ ’ਤੇ ਕਾਰ ਚੜ੍ਹਾਈ

08:30 AM Jun 24, 2024 IST
ਘਟਨਾ ਸਥਾਨ ਥਾਂ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਅਧਿਕਾਰੀ ਅਤੇ (ਇਨਸੈੱਟ) ਮ੍ਰਿਤਕ ਆਕਾਸ਼ਦੀਪ ਸਿੰਘ। -ਫੋਟੋ: ਅਸ਼ਵਨੀ ਧੀਮਾਨ

ਗੁਰਿੰਦਰ ਸਿੰਘ
ਲੁਧਿਆਣਾ, 23 ਜੂਨ
ਬੀਤੀ ਦੇਰ ਰਾਤ ਨਸ਼ੇ ਵਿੱਚ ਧੁੱਤ ਇੱਕ ਏਐੱਸਆਈ ਨੇ ਕਾਰ ਪੀਸੀਆਰ ਮੁਲਾਜ਼ਮਾਂ ’ਤੇ ਚੜ੍ਹਾ ਦਿੱਤੀ ਜਿਸ ਨਾਲ ਹੈੱਡ ਕਾਂਸਟੇਬਲ ਦੀ ਮੌਤ ਹੋ ਗਈ ਜਦਕਿ ਉਸ ਦਾ ਸਾਥੀ ਏਐੱਸਆਈ ਸਖ਼ਤ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਹਸਪਤਾਲ ਦਾਖਲ ਕਰਾਇਆ ਗਿਆ। ਮ੍ਰਿਤਕ ਮੁਲਾਜ਼ਮ ਦੀ ਪਛਾਣ ਹੈੱਡ ਕਾਂਸਟੇਬਲ ਆਕਾਸ਼ਦੀਪ ਸਿੰਘ ਵਜੋਂ ਹੋਈ ਹੈ ਜਦਕਿ ਉਸ ਦਾ ਸਾਥੀ ਏਐੱਸਆਈ ਸਤਨਾਮ ਸਿੰਘ ਜ਼ਖ਼ਮੀ ਹੋ ਗਿਆ ਹੈ।
ਘਟਨਾ ਮਗਰੋਂ ਦੋਵਾਂ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਆਕਾਸ਼ਦੀਪ ਨੂੰ ਡਾਕਟਰਾਂ ਨੇ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਏਐੱਸਆਈ ਸਤਨਾਮ ਸਿੰਘ ਨੂੰ ਡੀਐੱਮਸੀ ਹਸਪਤਾਲ ਭੇਜ ਦਿੱਤਾ। ਘਟਨਾ ਤੋਂ ਬਾਅਦ ਕਾਰ ਡਰਾਈਵਰ ਏਐੱਸਆਈ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ।
ਥਾਣਾ ਸਲੇਮ ਟਾਬਰੀ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰ ਚਾਲਕ ਬਲਵਿੰਦਰ ਸਿੰਘ ਏਐੱਸਆਈ ਨੂੰ ਗ੍ਰਿਫ਼ਤਾਰ ਕਰ ਲਿਆ। ਉਹ ਥਾਣਾ ਡਿਵੀਜ਼ਨ ਨੰਬਰ ਦੋ ਵਿੱਚ ਤਾਇਨਾਤ ਹੈ। ਉਹ ਜਲੰਧਰ ਬਾਈਪਾਸ ਵੱਲੋਂ ਨਸ਼ੇ ਵਿੱਚ ਕਾਰ ਚਲਾ ਕੇ ਆ ਰਿਹਾ ਸੀ ਕਿ ਉਸ ਦੀ ਕਾਰ ਪੀਸੀਆਰ ਮੁਲਾਜ਼ਮਾਂ ਉੱਪਰ ਚੜ੍ਹ ਗਈ ਜੋ ਸਲੇਮ ਟਾਬਰੀ ਦੀ ਸਰਵਿਸ ਲਾਈਨ ’ਤੇ ਮੋਟਰਸਾਈਕਲ ਸਣੇ ਖੜ੍ਹੇ ਸਨ।
ਥਾਣਾ ਸਲੇਮ ਟਾਬਰੀ ਦੇ ਅਧਿਕਾਰੀ ਜਗਦੀਪ ਜਾਖੜ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਏਐੱਸਆਈ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਆਕਾਸ਼ਦੀਪ ਸਿੰਘ ਦੀ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਸਤਨਾਮ ਸਿੰਘ ਦੀ ਹਾਲਤ ਖਤਰੇ ਵਾਲੀ ਬਣੀ ਹੋਈ ਹੈ। ਉਸ ਦੀਆਂ ਲੱਤਾਂ ਟੁੱਟ ਗਈਆਂ ਹਨ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਆਕਾਸ਼ਦੀਪ ਸਿੰਘ ਦੇ ਦੋ ਬੱਚੇ ਹਨ। ਉਹ 2009 ਵਿੱਚ ਭਰਤੀ ਹੋਇਆ ਸੀ।

Advertisement

Advertisement
Advertisement