For the best experience, open
https://m.punjabitribuneonline.com
on your mobile browser.
Advertisement

ਏਐੱਸਆਈ ਵੀਹ ਹਜ਼ਾਰ ਦੀ ਵੱਢੀ ਲੈਂਦਾ ਕਾਬੂ

07:54 AM Mar 21, 2024 IST
ਏਐੱਸਆਈ ਵੀਹ ਹਜ਼ਾਰ ਦੀ ਵੱਢੀ ਲੈਂਦਾ ਕਾਬੂ
Advertisement

ਬੀਰਬਲ ਰਿਸ਼ੀ
ਸ਼ੇਰਪੁਰ, 20 ਮਾਰਚ
ਵਿਜੀਲੈਂਸ ਵਿਭਾਗ ਬਰਨਾਲਾ ਦੀ ਟੀਮ ਨੇ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਹੇਠ ਥਾਣਾ ਸ਼ੇਰਪੁਰ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਪੈਰਵੀ ਕਰਦੇ ਵਿੰਦਰ ਸਿੰਘ ਵਾਸੀ ਸਲੇਮਪੁਰ ਨੇ ਦੱਸਿਆ ਕਿ ਉਸ ਦਾ ਦੋਸਤ ਗੁਰਜੋਤ ਸਿੰਘ ਵਾਸੀ ਪਿੰਡ ਹੇੜੀਕੇ ਇੱਕ ਕੇਸ ਵਿੱਚ ਜੇਲ੍ਹ ਅੰਦਰ ਹੈ, ਜਦੋਂਕਿ ਪਰਚੇ ਵਿੱਚ ਸ਼ੁਮਾਰ ਉਸ ਦੀ ਮਾਤਾ ਜ਼ਮਾਨਤ ’ਤੇ ਆਈ ਹੋਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੇਸ ਦਾ ਚਲਾਨ ਪੇਸ਼ ਕਰਨ ਲਈ ਉਹ ਪਿਛਲੇ ਲੰਬੇ ਸਮੇਂ ਤੋਂ ਥਾਣੇਦਾਰ ਦੇ ਤਰਲੇ ਕੱਢਦੇ ਆ ਰਹੇ ਸਨ। ਉਹ ਕਥਿਤ ਤੌਰ ’ਤੇ ਇਸ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਆਖਿਰ ਪ੍ਰੇਸ਼ਾਨ ਹੋ ਕੇ ਪੀੜਤ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਬਰਨਾਲਾ ਨੂੰ ਕੀਤੀ। ਮੁਲਜ਼ਮ ਨੂੰ ਸੰਗਰੂਰ ਅਦਾਲਤ ਨੇ ਇੱਕ ਰੋਜ਼ਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ।

Advertisement

ਐੱਸਡੀਐੱਮ ਦਫ਼ਤਰ ਦਾ ਕਲਰਕ ਰਿਸ਼ਵਤ ਲੈਂਦਾ ਗ੍ਰਿਫ਼ਤਾਰ

ਐੱਸਏਐੱਸ.ਨਗਰ ਮੁਹਾਲੀ (ਪੱਤਰ ਪ੍ਰੇਰਕ): ਪੰਜਾਬ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1 ਦੀ ਵਿਸ਼ੇਸ਼ ਟੀਮ ਨੇ ਅੱਜ ਦੁਪਹਿਰੇ ਮੁਹਾਲੀ ਦੇ ਐੱਸਡੀਐੱਮ ਦਫ਼ਤਰ ਵਿੱਚ ਤਾਇਨਾਤ ਬਿੱਲ ਕਲਰਕ ਨਵਦੀਪ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਇਹ ਕਾਰਵਾਈ ਯਾਦਵਿੰਦਰ ਸਿੰਘ ਵਾਸੀ ਪਿੰਡ ਲਾਂਡਰਾਂ (ਮੁਹਾਲੀ) ਦੀ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਹੈ। ਯਾਦਵਿੰਦਰ ਨੇ ਦੱਸਿਆ ਕਿ ਨਵਦੀਪ ਸਿੰਘ ਉਸ ਦੇ ਸਹੁਰੇ ਕੇਸਰ ਸਿੰਘ ਦੇ ਜ਼ਮੀਨੀ ਸਮਝੌਤੇ ਦੇ ਮੁਕੱਦਮੇ ਦੀ ਅਦਾਲਤੀ ਫੀਸ ਦੀ ਵਾਪਸੀ ਨਾਲ ਸਬੰਧਤ 4,09,390 ਰੁਪਏ ਦੇ ਦੋ ਬਿੱਲਾਂ ਦੀ ਕਲੀਅਰੈਂਸ ਬਦਲੇ 40 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬਿੱਲ ਕਲਰਕ ਪਹਿਲਾਂ ਵੀ 20 ਹਜ਼ਾਰ ਰੁਪਏ ਵਸੂਲ ਚੁੱਕਾ ਸੀ ਅਤੇ ਹੁਣ ਰਬਕਾਇਆ ਰਾਸ਼ੀ ਦੇਣ ਲਈ ਦਬਾਅ ਬਣਾ ਰਿਹਾ ਸੀ। ਜਾਂਚ ਬਾਅਦ ਵਿਜੀਲੈਂਸ ਦੀ ਟੀਮ ਨੇ ਅੱਜ ਬਿੱਲ ਕਲਰਕ ਨੂੰ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

Advertisement
Author Image

joginder kumar

View all posts

Advertisement
Advertisement
×