For the best experience, open
https://m.punjabitribuneonline.com
on your mobile browser.
Advertisement

ਦਰੱਖ਼ਤ ਨਾਲ ਕਾਰ ਟਕਰਾਉਣ ਕਾਰਨ ਏਐੱਸਆਈ ਹਲਾਕ

10:50 AM Mar 27, 2024 IST
ਦਰੱਖ਼ਤ ਨਾਲ ਕਾਰ ਟਕਰਾਉਣ ਕਾਰਨ ਏਐੱਸਆਈ ਹਲਾਕ
ਹਾਦਸੇ ਦੌਰਾਨ ਨੁਕਸਾਨੀ ਕਾਰ (ਇਨਸੈੱਟ) ਏਐੱਸਆਈ ਨਸੀਬ ਚੰਦ।
Advertisement

ਪੱਤਰ ਪ੍ਰੇਰਕ
ਜਗਰਾਉਂ, 26 ਮਾਰਚ
ਥਾਣਾ ਸਿੱਧਵਾਂ ਬੇਟ ਵਿੱਚ ਤਾਇਨਾਤ ਏਐੱਸਆਈ ਨਸੀਬ ਚੰਦ ਦੀ ਸੜਕ ਹਾਦਸੇ ’ਚ ਮੌਤ ਹੋ ਗਈ ਜਦੋਂ ਕਿ ਉਨ੍ਹਾਂ ਦਾ ਸਹਾਇਕ ਗੰਭੀਰ ਜ਼ਖ਼ਮੀ ਹੋ ਗਿਆ। ਇਸ ਸਬੰਧ ’ਚ ਏ.ਐੱਸ.ਆਈ ਸੁਖਮੰਦਰ ਸਿੰਘ ਜੈਤੋ ਨੇ ਦੱਸਿਆ ਕਿ ਨਸੀਬ ਚੰਦ ਦੇਰ ਰਾਤ ਕਾਰ ’ਚ ਆਪਣੇ ਸਾਥੀ ਮੁਲਾਜ਼ਮਾਂ ਨਾਲ ਸਿੱਧਵਾਂ ਬੇਟ ਮਾਰਗ ’ਤੇ ਗਸ਼ਤ ਕਰ ਰਹੇ ਸਨ। ਜਦੋਂ ਉਹ ਪਿੰਡ ਬੋਦਲਵਾਲਾ ਨੇੜੇ ਪੁੱਜੇ ਤਾਂ ਸਾਹਮਣੇ ਤੋਂ ਆ ਰਹੇ ਕਿਸੇ ਹੋਰ ਵਾਹਨ ਦੀਆਂ ਲਾਈਟਾਂ ਉਨ੍ਹਾਂ ਦੀਆਂ ਅੱਖਾਂ ਵਿੱਚ ਪੈਣ ਕਾਰਨ ਨਸੀਬ ਚੰਦ ਦੀ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਟਕਰਾ ਗਈ। ਇਸ ਦੌਰਾਨ ਸਹਾਇਕ ਮੁਲਾਜ਼ਮ ਨਿਸ਼ਾਨ ਅਤੇ ਏਐੱਸਆਈ ਨਸੀਬ ਚੰਦ ਨੂੰ ਜ਼ਖ਼ਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ। ਹਾਲਤ ਗੰਭੀਰ ਹੋਣ ਕਾਰਨ ਦੋਵਾਂ ਨੂੰ ਲੁਧਿਆਣਾ ਦਯਾ ਨੰਦ ਹਸਪਤਾਲ ਰੈਫਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਏਐੱਸਆਈ ਦੀ ਮੌਤ ਹੋ ਗਈ ਜਦੋਂ ਕਿ ਨਿਸ਼ਾਨ ਸਿੰਘ ਜ਼ੇਰੇ ਇਲਾਜ ਹੈ।

Advertisement

ਡਿਵਾਈਡਰ ਨਾਲ ਟਕਰਾ ਕੇ ਕਾਰ ਪਲਟੀ, ਇੱਕ ਜ਼ਖ਼ਮੀ

ਲੁਧਿਆਣਾ: ਦੋਰਾਹਾ ਤੋਂ ਲਾਡੋਵਾਲ ਟੌਲ ਪਲਾਜ਼ਾ ਜਾਂਦਿਆਂ ਦੱਖਣੀ ਬਾਈਪਾਸ ’ਤੇ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਨਹਿਰ ਕੰਢੇ ਬਣੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਜਿਸ ਨਾਲ ਦੋਵੇਂ ਪਾਸਿਆਂ ਤੋਂ ਆ ਰਹੇ ਵਾਹਨ ਰੁਕਣ ਕਾਰਨ ਆਵਾਜਾਈ ਪ੍ਰਭਾਵਿਤ ਹੋ ਗਈ। ਕਾਰ ਪਲਟਣ ਤੋਂ ਬਾਅਦ ਲੋਕਾਂ ਨੇ ਡਰਾਈਵਰ ਨੂੰ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਪਹੁੰਚਾਇਆ। ਜਾਣਕਾਰੀ ਅਨੁਸਾਰ ਇਸ ਸਬੰਧੀ ਕਿਸੇ ਰਾਹਗੀਰ ਨੇ ਪੁਲੀਸ ਨੂੰ ਸੂਚਨਾ ਦਿੱਤੀ ਜਿਸ ਤੋਂ ਬਾਅਦ ਥਾਣਾ ਸਰਾਭਾ ਨਗਰ ਦੀ ਪੁਲੀਸ ਨੇ ਮੌਕੇ ’ਤੇ ਪਹੁੰਚਕੇ ਜਾਂਚ ਤੋਂ ਬਾਅਦ ਪਲਟੀ ਗੱਡੀ ਨੂੰ ਸਿੱਧਾ ਕਰਵਾਇਆ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚਲਾਈ। ਇਸ ਹਾਦਸੇ ਵਿੱਚ ਡਰਾਈਵਰ ਦੀ ਪਛਾਣ ਨਹੀਂ ਹੋ ਸਕੀ। -ਨਿੱਜੀ ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×