2.70 ਲੱਖ ਰਿਸ਼ਵਤ ਕੇਸ ’ਚ ਏਐੱਸਆਈ ਵੱਲੋਂ ਆਤਮ ਸਮਰਪਣ
08:32 AM Jul 09, 2024 IST
Advertisement
ਲੁਧਿਆਣਾ (ਟ.ਨ.ਸ):
Advertisement
ਥਾਣਾ ਡਿਵੀਜ਼ਨ ਨੰਬਰ 5 ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਚਰਨਜੀਤ ਸਿੰਘ ’ਤੇ ਪਿਛਲੇ ਦਿਨੀਂ ਪੰਜਾਬ ਵਿਜੀਲੈਂਸ ਬਿਊਰੋ ਨੇ 2 ਲੱਖ 70 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਇਸ ਮਗਰੋਂ ਏਐੱਸਆਈ ਨੇ ਅੱਜ ਵਿਜੀਲੈਂਸ ਅੱਗੇ ਆਤਮ ਸਮਰਪਣ ਕਰ ਦਿੱਤਾ। ਐੱਸਐੱਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਬੰਧ ਵਿੱਚ ਲੁਧਿਆਣਾ ਦੇ ਬੱਸ ਸਟੈਂਡ ਨੇੜੇ ਜਵਾਹਰ ਨਗਰ ਕੈਂਪ ਸਥਿਤ ਹੋਟਲ ਤਾਜ ਦੇ ਮਾਲਕ ਕਮਲਜੀਤ ਅਹੂਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਏਐੱਸਆਈ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।
Advertisement
Advertisement