ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏਐੱਸਆਈ ਰੰਗੇ ਹੱਥੀਂ ਕਾਬੂ

07:07 PM Nov 27, 2023 IST

ਪਰਮਜੀਤ ਸਿੰਘ
ਫਾਜ਼ਿਲਕਾ, 27 ਨਵੰਬਰ
ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲੀਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ, ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਪੁਲੀਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲੀਸ ਸ਼ਿਕਾਇਤ ਵਿੱਚ ਉਸ ਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਹੁਣ ਉਸ ਨੇ 10,000 ਰੁਪਏ ਦੀ ਵਾਧੂ ਰਿਸ਼ਵਤ ਦੇਣ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲੀਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਅਤੇ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

Advertisement

Advertisement