ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਸ਼ੀਆ ਕ੍ਰਿਕਟ ਕੱਪ: ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਭਾਰਤ ਵੱਲੋਂ ਖ਼ਿਤਾਬੀ ਜਿੱਤ

05:31 PM Sep 17, 2023 IST
ਸ੍ਰੀਲੰਕਾ ਦੇ ਬੱਲੇਬਾਜ਼ ਧਨੰਜੈ ਡੀ ਸਿਲਵਾ ਦੀ ਵਿਕਟ ਲੈਣ ਤੋਂ ਬਾਅਦ ਖੁਸ਼ੀ ਦੇ ਰੌਂਅ ’ਚ ਭਾਰਤੀ ਗੇਂਦਬਾਜ਼ ਮੁਹੰਮਦ ਸਿਰਾਜ। -ਫੋਟੋ: ਪੀਟੀਆਈ

ਕੋਲੰਬੋ, 17 ਸਤੰਬਰ

Advertisement

ਭਾਰਤੀ ਕ੍ਰਿਕਟ ਟੀਮ ਨੇ ਸ੍ਰੀਲੰਕਾ ਨੂੰ 10 ਵਿਕਟਾਂ ਨਾਲ ਹਰਾ ਕੇ ਏਸ਼ੀਆ ਕੱਪ ਖ਼ਿਤਾਬ ਜਿੱਤ ਲਿਆ ਹੈ। ਟੀਮ ਦੇ ਖਿਡਾਰੀ ਈਸ਼ਾਨ ਕਿਸ਼ਨ ਨੇ 23 ਦੌੜਾਂ ਦੀ ਨਾਬਾਦ ਪਾਰੀ ਖੇਡੀ ਤੇ ਸ਼ੁਭਮਨ ਗਿੱਲ 27 ਦੌੜਾਂ ਬਣਾ ਕੇ ਨਾਬਾਦ ਰਿਹਾ। ਭਾਰਤ ਟੀਮ ਨੂੰ ਇਕ ਵਾਧੂ ਦੌੜ ਮਿਲੀ ਤੇ ਟੀਮ ਨੇ 6.1 ਓਵਰਾਂ ਵਿੱਚ ਕੁੱਲ 51 ਦੌੜਾਂ ਜੋੜ ਲਈਆਂ ਤੇ ਬਿਨਾਂ ਕੋਈ ਵਿਕਟ ਗਵਾਏ ਮੈਚ ਜਿੱਤ ਲਿਆ।ਭਾਰਤ ਨੇ ਪਹਿਲਾਂ ਗੇਂਦਬਾਜ਼ੀ ਕੀਤੀ ਤੇ ਮੁਹੰਮਦ ਸਿਰਾਜ ਦੀਆਂ ਛੇ ਵਿਕਟਾਂ ਦੀ ਮਦਦ ਨਾਲ ਏਸ਼ੀਆ ਕੱਪ ਫਾਈਨਲ ਵਿੱਚ ਸ੍ਰੀਲੰਕਾ ਦੀ ਸਮੁੱਚੀ ਟੀਮ ਨੂੰ 15.2 ਓਵਰਾਂ ਵਿੱਚ 50 ਦੌੜਾਂ ’ਤੇ ਆਊਟ ਕਰ ਦਿੱਤਾ। ਸਿਰਾਜ ਨੇ ਸੱਤ ਓਵਰਾਂ ’ਚ 21 ਦੌੜਾਂ ਦੇ ਕੇ ਛੇ ਵਿਕਟਾਂ ਲਈਆਂ ਜਦਕਿ ਹਾਰਦਕਿ ਪਾਂਡਿਆ ਨੂੰ ਤਿੰਨ ਵਿਕਟਾਂ ਮਿਲੀਆਂ। ਸ੍ਰੀਲੰਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਲਿਆ ਸੀ। ਉਸ ਦੇ ਸਿਰਫ ਦੋ ਬੱਲੇਬਾਜ਼ ਦੋਹਰੇ ਅੰਕ ਤੱਕ ਪਹੁੰਚ ਸਕੇ। -ਪੀਟੀਆਈ

Advertisement
Advertisement
Tags :
Asia cup
Advertisement