ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਸ਼ੀਆ ਕੱਪ: ਮੀਂਹ ਕਾਰਨ ਭਾਰਤ-ਪਾਕਿਸਤਾਨ ਕ੍ਰਿਕਟ ਮੈਚ ਸੋਮਵਾਰ ਤਕ ਟਲਿਆ

05:21 PM Sep 10, 2023 IST

ਕੋਲੰਬੋ, 10 ਸਤੰਬਰ
ਲਗਾਤਾਰ ਮੀਂਹ ਕਾਰਨ ਭਾਰਤ ਤੇ ਪਾਕਿਸਤਾਨ ਵਿਚਾਲੇ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸੁਪਰ-4 ਮੁਕਾਬਲੇ ਨੂੰ ਰਿਜ਼ਰਵ ਦਿਨ (ਸੋਮਵਾਰ) ਤਕ ਟਾਲ ਦਿੱਤਾ ਗਿਆ ਹੈ। ਇਥੇ ਪ੍ਰੇਮਦਾਸਾ ਸਟੇਡੀਅਮ ਵਿੱਚ ਖੇਡ ਰੋਕੇ ਜਾਣ ਮੌਕੇ ਭਾਰਤ ਨੇ 24.1 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ਨਾਲ 147 ਦੌੜਾਂ ਬਣਾ ਲਈਆਂ ਸਨ। ਵਿਰਾਟ ਕੋਹਲੀ (8) ਤੇ ਕੇ.ਐੱਲ ਰਾਹੁਲ (17) ਕਰੀਜ਼ ’ਤੇ ਡਟੇ ਹੋਏ ਸਨ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸੱਦੇ ’ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਸਲਾਮੀ ਬੱਲੇਬਾਜ਼ਾਂ ਰੋਹਿਤ ਸ਼ਰਮਾ ਤੇ ਸ਼ੁਭਮਨ ਗਿੱਲ ਨੇ ਟੀਮ ਨੂੰ ਤੇਜ਼ਤਰਾਰ ਸ਼ੁਰੂਆਤ ਦਿੱਤੀ। ਦੋਵਾਂ ਨੇ ਪਹਿਲੀ ਵਿਕਟ ਲਈ 16.4 ਓਵਰਾਂ ਵਿੱਚ 121 ਦੌੜਾਂ ਦੀ ਭਾਈਵਾਲੀ ਕੀਤੀ। ਰੋਹਿਤ ਤੇ ਗਿੱਲ ਨੇ ਕ੍ਰਮਵਾਰ 56 ਤੇ 58 ਦੌੜਾਂ ਨਾਲ ਨੀਮ ਸੈਂਕੜੇ ਵਾਲੀਆਂ ਪਾਰੀਆਂ ਖੇਡੀਆਂ। ਗਿੱਲ ਨੇ 52 ਗੇਂਦਾਂ ਦੀ ਪਾਰੀ ਵਿਚ 10 ਚੌਕੇ ਜੜੇ। ਉਧਰ ਰੋਹਿਤ ਨੇ 6 ਚੌਕੇ ਤੇ 4 ਛੱਕੇ ਜੜੇ। ਦੋਵਾਂ ਟੀਮਾਂ ਦਰਮਿਆਨ ਖੇਡਿਆ ਗਰੁੱਪ ਮੁਕਾਬਲਾ ਮੀਂਹ ਦੀ ਭੇਟ ਚੜ੍ਹਨ ਕਰਕੇ ਦੋਵਾਂ ਟੀਮਾਂ ਨੂੰ ਇਕ ਇਕ ਅੰਕ ਸਾਂਝਾ ਕਰਨਾ ਪਿਆ ਸੀ। ਦੱਸ ਦੇਈਏ ਕਿ ਅੱਜ ਦੇ ਮੈਚ ਲਈ ਸੋਮਵਾਰ ਦਾ ਦਿਨ ਰਾਖਵਾਂ ਰੱਖਿਆ ਗਿਆ ਹੈ। -ਏਜੰਸੀ

Advertisement

Advertisement