ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਏਸ਼ਿਆਈ ਚੈਂਪੀਅਨਜ਼ ਟਰਾਫੀ: ਭਾਰਤ ਦੀ ਪਹਿਲੇ ਦਿਨ ਸ਼ਾਨਦਾਰ ਜਿੱਤ

07:27 AM Sep 09, 2024 IST
ਮੈਚ ਦੌਰਾਨ ਗੋਲ ਕਰਨ ਲਈ ਜੱਦੋ-ਜਹਿਦ ਕਰਦੇ ਹੋਏ ਖਿਡਾਰੀ। -ਫੋਟੋ: ਏਐੱਨਆਈ

ਹੁਲੁਨਬੂਈਰ (ਚੀਨ), 8 ਸਤੰਬਰ
ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇੱਥੇ ਏਸ਼ਿਆਈ ਚੈਂਪੀਅਨਜ਼ ਟਰਾਫੀ ਵਿੱਚ ਮੇਜ਼ਬਾਨ ਚੀਨ ’ਤੇ 3-0 ਦੀ ਸ਼ਾਨਦਾਰ ਜਿੱਤ ਨਾਲ ਸ਼ੁਰੂਆਤ ਕੀਤੀ। ਭਾਰਤ ਲਈ ਸੁਖਜੀਤ ਸਿੰਘ ਨੇ 14ਵੇਂ ਮਿੰਟ, ਉੱਤਮ ਸਿੰਘ ਨੇ 27ਵੇਂ ਮਿੰਟ ਅਤੇ ਅਭਿਸ਼ੇਕ ਸਿੰਘ ਨੇ 32ਵੇਂ ਮਿੰਟ ’ਚ ਗੋਲ ਕੀਤੇ, ਜਦਕਿ ਚੀਨ ਇੱਕ ਵੀ ਗੋਲ ਨਹੀਂ ਕਰ ਸਕਿਆ। ਓਲੰਪਿਕ ਵਿੱਚ ਲਗਾਤਾਰ ਦੂਜਾ ਕਾਂਸੇ ਦਾ ਤਗ਼ਮਾ ਜਿੱਤਣ ਮਗਰੋਂ ਟੂਰਨਾਮੈਂਟ ਵਿੱਚ ਖੇਡਣ ਉੱਤਰੀ ਭਾਰਤੀ ਹਾਕੀ ਟੀਮ ਨੇ ਸ਼ੁਰੂ ਵਿੱਚ ਮਿਲੇ ਮੌਕਿਆਂ ਦਾ ਫਾਇਦਾ ਚੁੱਕਿਆ ਅਤੇ ਡਿਫੈਂਸ ’ਚ ਵੀ ਮਜ਼ਬੂਤ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਲ ਕੀਤੀ। ਸੁਖਜੀਤ ਨੇ ਪਹਿਲੇ ਕੁਆਰਟਰ ਦੀ ਸ਼ੁਰੂਆਤ ਵਿੱਚ ਭਾਰਤ ਨੂੰ ਲੀਡ ਦਵਾਈ, ਜਦਕਿ ਦੂਜੇ ਕੁਆਰਟਰ ਦੀ ਸਮਾਪਤੀ ਤੋਂ ਠੀਕ ਤਿੰਨ ਮਿੰਟ ਪਹਿਲਾਂ ਉੱਤਮ ਸਿੰਘ ਨੇ ਲੀਡ ਦੁੱਗਣੀ ਕਰ ਦਿੱਤੀ, ਜਿਸ ਨਾਲ ਭਾਰਤ ਪਹਿਲੇ ਅੱਧ ਤੱਕ 2-0 ਨਾਲ ਅੱਗੇ ਹੋ ਗਿਆ। ਖੇਡ ਮੁੜ ਤੋਂ ਸ਼ੁਰੂ ਹੋਣ ਦੇ ਠੀਕ ਦੋ ਮਿੰਟ ਮਗਰੋਂ ਅਭਿਸ਼ੇਕ ਨੇ ਸ਼ਾਨਦਾਰ ਰਿਵਰਸ ਹਿੱਟ ਨਾਲ ਗੋਲ ਕੀਤਾ। ਭਾਰਤ ਪੂਲ ਇੱਕ ਵਿੱਚ ਆਪਣੇ ਦੂਜੇ ਮੈਚ ’ਚ ਸੋਮਵਾਰ ਨੂੰ ਜਾਪਾਨ ਦਾ ਸਾਹਮਣਾ ਕਰੇਗਾ।
ਪਿਛਲੇ ਸਾਲ ਭਾਰਤ ਨੇ ਘਰੇਲੂ ਮੈਦਾਨ ’ਤੇ ਇਹ ਟੂਰਨਾਮੈਂਟ ਜਿੱਤਿਆ ਸੀ, ਜਿਸ ਨਾਲ ਉਹ ਇਸ ਟੂਰਨਾਮੈਂਟ ਦੇ ਇਤਿਹਾਸ ’ਚ ਚਾਰ ਖਿਤਾਬ ਜਿੱਤਣ ਵਾਲੀ ਇਕਲੌਤੀ ਟੀਮ ਬਣ ਗਈ ਸੀ। ਹੋਰ ਮੈਚਾਂ ਵਿੱਚ ਮਲੇਸ਼ੀਆ ਨੇ ਪਾਕਿਸਤਾਨ ਨੂੰ 2-2 ਦੀ ਬਰਾਬਰੀ ’ਤੇ ਰੋਕਿਆ, ਜਦਕਿ ਜਾਪਾਨ ਅਤੇ ਕੋਰੀਆ ਨੇ 5-5 ਨਾਲ ਡਰਾਅ ਖੇਡਿਆ। -ਪੀਟੀਆਈ

Advertisement

Advertisement