For the best experience, open
https://m.punjabitribuneonline.com
on your mobile browser.
Advertisement

‘ਆਪ’ ਦੀਆਂ ਪ੍ਰਾਪਤੀਆਂ ਗਿਣਾ ਕੇ ਵੋਟਾਂ ਮੰਗੋ: ਭਗਵੰਤ ਮਾਨ

07:11 AM Mar 22, 2024 IST
‘ਆਪ’ ਦੀਆਂ ਪ੍ਰਾਪਤੀਆਂ ਗਿਣਾ ਕੇ ਵੋਟਾਂ ਮੰਗੋ  ਭਗਵੰਤ ਮਾਨ
ਬਠਿੰਡਾ ’ਚ ਪਾਰਟੀ ਆਗੂਆਂ ਨਾਲ ਮੁਲਾਕਾਤ ਕਰਦੇ ਹੋਏ ਭਗਵੰਤ ਸਿੰਘ ਮਾਨ।
Advertisement

ਸ਼ਗਨ ਕਟਾਰੀਆ
ਬਠਿੰਡਾ, 21 ਮਾਰਚ
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਬਠਿੰਡਾ ਤੋਂ ਉਮੀਦਵਾਰ ਐਲਾਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਚੋਣ ਮੁਹਿੰਮ ਲਈ ਖਾਸ ਰਣਨੀਤੀ ਬਣਾਈ ਹੈ। ਇਸ ਬਾਰੇ ਹਲਕੇ ਦੇ ਵਿਧਾਇਕਾਂ ਅਤੇ ਚੇਅਰਮੈਨਾਂ ਨੂੰ ਜਾਣੂ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਠਿੰਡਾ ਪੁੱਜੇ। ਉਨ੍ਹਾਂ ਵਿਧਾਇਕਾਂ ਤੇ ਚੇਅਰਮੈਨਾਂ ਨੂੰ ਪਿੰਡਾਂ-ਸ਼ਹਿਰਾਂ ’ਚ ਪ੍ਰਚਾਰ ਕਰਨ ਦੇ ਢੰਗ ਤਰੀਕਿਆਂ ਬਾਰੇ ਦੱਸਿਆ।
ਉਨ੍ਹਾਂ ਕਿਹਾ ਕਿ ਕਿਸੇ ’ਤੇ ਨਿੱਜੀ ਟਿੱਪਣੀਆਂ ਕਰਨ ਦੀ ਥਾਂ ਸਾਫ ਸੁਥਰਾ ਪ੍ਰਚਾਰ ਕੀਤਾ ਜਾਵੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਕਿਸ ਤਰ੍ਹਾਂ ਪਹਿਲੀਆਂ ਸਰਕਾਰਾਂ ਸਿਰਫ਼ ਚੋਣਾਂ ਤੋਂ ਪਹਿਲਾਂ ਹੀ ਨੌਕਰੀਆਂ ਵੰਡਦੀਆਂ ਸਨ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੀ ਸ਼ੁਰੂਆਤ ’ਚ ਹੀ ਬੇਰੁਜ਼ਗਾਰਾਂ ਨੂੰ ਨੌਕਰੀਆਂ ਵੰਡਣੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਨੌਕਰੀਆਂ ਤੋਂ ਇਲਾਵਾ ਮੁਫ਼ਤ ਬਿਜਲੀ, ਸਕੂਲ ਆਫ ਐਮੀਨੈਂਸ, ਮੁਹੱਲਾ ਕਲੀਨਿਕ, ਵਪਾਰੀਆਂ ਵਾਸਤੇ ਓਟੀਐਸ ਸਕੀਮ, ਸ਼ੈਲਰ ਮਾਲਕਾਂ ਵਾਸਤੇ ਬਿਜਲੀ ਸਬੰਧੀ ਨੀਤੀ ਦਾ ਵੀ ਜ਼ਿਕਰ ਕੀਤਾ। ਮੀਟਿੰਗ ’ਚ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ, ਬਠਿੰਡਾ ਸ਼ਹਿਰੀ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ, ਤਲਵੰਡੀ ਸਾਬੋ ਤੋਂ ਵਿਧਾਇਕਾ ਪ੍ਰੋ. ਬਲਜਿੰਦਰ ਕੌਰ, ਭੁੱਚੋ ਤੋਂ ਵਿਧਾਇਕ ਮਾ. ਜਗਸੀਰ ਸਿੰਘ, ਹਲਕਾ ਸਰਦੂਲਗੜ੍ਹ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਆਦਿ ਹਾਜ਼ਰ ਸਨ।

Advertisement

Advertisement
Author Image

Advertisement
Advertisement
×