ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਹੁਲ ਦੀ ਨਾਗਰਿਕਤਾ ਬਾਰੇ ਪਟੀਸ਼ਨ ’ਤੇ ਕੇਂਦਰ ਤੋਂ ਜਵਾਬ ਮੰਗਿਆ

09:51 AM Sep 27, 2024 IST

ਨਵੀਂ ਦਿੱਲੀ, 26 ਸਤੰਬਰ
ਦਿੱਲੀ ਹਾਈ ਕੋਰਟ ਨੇ ਕੇਂਦਰ ਤੋਂ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਨਾਗਰਿਕਤਾ ਦੇ ਮੁੱਦੇ ’ਤੇ ਅਲਾਹਾਬਾਦ ਹਾਈ ਕੋਰਟ ’ਚ ਬਕਾਇਆ ਅਰਜ਼ੀ ਦੀ ਇਕ ਕਾਪੀ ਹਾਸਲ ਕਰਨ ਨੂੰ ਕਿਹਾ ਹੈ। ਅਦਾਲਤ ਨੇ ਕਿਹਾ ਕਿ ਇਸੇ ਮੁੱਦੇ ਨਾਲ ਸਬੰਧਤ ਪਟੀਸ਼ਨ ’ਤੇ ਅਲਾਹਾਬਾਦ ਹਾਈ ਕੋਰਟ ਸੁਣਵਾਈ ਕਰ ਰਿਹਾ ਹੈ ਅਤੇ ਦੋ ਅਦਾਲਤਾਂ ਇਕ ਹੀ ਮੁੱਦੇ ’ਤੇ ਇਕੱਠਿਆਂ ਸੁਣਵਾਈ ਨਹੀਂ ਕਰ ਸਕਦੀਆਂ ਹਨ। ਅਦਾਲਤ ਨੇ ਕਿਹਾ ਕਿ ਮਾਮਲੇ ’ਚ ਅੱਗੇ ਵਧਣ ਤੋਂ ਪਹਿਲਾਂ ਅਲਾਹਾਬਾਦ ਹਾਈ ਕੋਰਟ ’ਚ ਬਕਾਇਆ ਅਰਜ਼ੀ ਬਾਰੇ ਸਥਿਤੀ ਦਾ ਪਤਾ ਲਾਉਣਾ ਨਿਆਂ ਦੇ ਹਿੱਤ ’ਚ ਹੋਵੇਗਾ। ਬੈਂਚ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣਾ ਚਾਹੁੰਦੇ ਹਨ ਕਿ ਅਦਾਲਤ ਕਿਸੇ ਦੇ ਅਧਿਕਾਰ ਖੇਤਰ ’ਚ ਦਖ਼ਲ ਤਾਂ ਨਹੀਂ ਦੇ ਰਹੀ ਹੈ। -ਪੀਟੀਆਈ

Advertisement

Advertisement