ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਣ ਜ਼ਾਬਤੇ ਦੀ ਉਲੰਘਣਾ ’ਤੇ ਨੱਢਾ ਤੇ ਖੜਗੇ ਕੋਲੋਂ ਜਵਾਬ ਮੰਗਿਆ

06:18 AM Nov 17, 2024 IST
ਜੇਪੀ ਨੱਢਾ , ਮਲਿਕਾਰਜੁਨ ਖੜਗੇ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵੱਲੋਂ ਇਕ-ਦੂਜੇ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੀ ਸ਼ਿਕਾਇਤ ਦਿੱਤੇ ਜਾਣ ’ਤੇ ਚੋਣ ਕਮਿਸ਼ਨ ਨੇ ਅੱਜ ਦੋਹਾਂ ਪਾਰਟੀਆਂ ਦੇ ਪ੍ਰਧਾਨਾਂ ਕੋਲੋਂ ਉਨ੍ਹਾਂ ਦੇ ਆਗੂਆਂ ਖ਼ਿਲਾਫ਼ ਲਗਾਏ ਗਏ ਦੋਸ਼ਾਂ ਬਾਰੇ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਭਾਜਪਾ ਨੇ ਰਾਹੁਲ ਗਾਂਧੀ ਖ਼ਿਲਾਫ਼ ਅਤੇ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਹੇਠ ਭਾਰਤੀ ਚੋਣ ਕਮਿਸ਼ਨ ਨੂੰ ਸ਼ਿਕਾਇਤਾਂ ਦਿੱਤੀਆਂ ਸਨ। ਚੋਣ ਕਮਿਸ਼ਨ ਨੇ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਵੱਖ-ਵੱਖ ਪੱਤਰ ਲਿਖ ਕੇ ਉਨ੍ਹਾਂ ਨੂੰ ਇਕ-ਦੂਜੇ ਦੀ ਸ਼ਿਕਾਇਤ ’ਤੇ ਜਵਾਬ ਦੇਣ ਨੂੰ ਕਿਹਾ ਹੈ। ਕਮਿਸ਼ਨ ਨੇ ਦੋਹਾਂ ਪਾਰਟੀਆਂ ਨੂੰ ਇਕ-ਦੂਜੇ ਦੀਆਂ ਸ਼ਿਕਾਇਤਾਂ ਭੇਜੀਆਂ ਹਨ ਅਤੇ ਉਨ੍ਹਾਂ ਕੋਲੋਂ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ 18 ਨਵੰਬਰ ਨੂੰ ਬਾਅਦ ਦੁਪਹਿਰ 1 ਵਜੇ ਤੱਕ ਦੋਹਾਂ ਪਾਰਟੀਆਂ ਦੇ ਪ੍ਰਧਾਨਾਂ ਕੋਲੋਂ ਰਸਮੀ ਜਵਾਬ ਮੰਗਿਆ ਹੈ। ਕਮਿਸ਼ਨ ਨੇ ਉਸ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਜਾਰੀ ਕੀਤੀ ਗਈ ਐਡਵਾਈਜ਼ਰੀ ਚੇਤੇ ਕਰਵਾਉਂਦੇ ਹੋਏ ਕਿਹਾ ਕਿ ਸਟਾਰ ਪ੍ਰਚਾਰਕਾਂ ਅਤੇ ਆਗੂਆਂ ’ਤੇ ਨਜ਼ਰ ਰੱਖੀ ਜਾਵੇ ਤਾਂ ਜੋ ਲੋਕ ਵਿਵਸਥਾ ਦੀ ਉਲੰਘਣਾ ਨਾ ਹੋਵੇ। -ਪੀਟੀਆਈ

Advertisement

Advertisement