ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਕੁਰੜਾ ਵਿੱਚ ਬਾਹਰਲੇ ਵਿਅਕਤੀਆਂ ਦੀਆਂ ਬਣੀਆਂ ਵੋਟਾਂ ਦੀ ਜਾਂਚ ਮੰਗੀ

11:42 AM May 27, 2024 IST

ਪੱਤਰ ਪ੍ਰੇਰਕ
ਬਨੂੜ, 26 ਮਈ
ਮੁਹਾਲੀ ਬਲਾਕ ਵਿੱਚ ਪੈਂਦੇ ਨਜ਼ਦੀਕੀ ਪਿੰਡ ਕੁਰੜਾ ਵਿੱਚ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਬਾਹਰਲੇ ਵਿਅਕਤੀਆਂ ਦੀਆਂ ਬਣਾਈਆਂ ਗਈਆਂ 100 ਤੋਂ ਵੱਧ ਵੋਟਾਂ ਦੀ ਪਿੰਡ ਦੀ ਭੰਗ ਹੋਈ ਪੰਚਾਇਤ ਅਤੇ ਹੋਰਨਾਂ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਪੰਜਾਬ, ਡਿਪਟੀ ਕਮਿਸ਼ਨਰ ਮੁਹਾਲੀ ਅਤੇ ਹੋਰਨਾਂ ਅਧਿਕਾਰੀਆਂ ਨੂੰ ਲਿਖ਼ਤੀ ਸ਼ਿਕਾਇਤ ਭੇਜ ਕੇ ਸਾਰੀਆਂ ਵੋਟਾਂ ਕੱਟੇ ਜਾਣ ਦੀ ਮੰਗ ਕੀਤੀ ਹੈ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਹਾਈ ਕੋਰਟ ਦਾ ਦਰਵਾਜ਼ਾ ਖੜਕਾਏ ਜਾਣ ਦੀ ਚਿਤਾਵਨੀ ਵੀ ਦਿੱਤੀ ਹੈ। ਪਿੰਡ ਦੇ ਸਾਬਕਾ ਸਰਪੰਚ ਦਵਿੰਦਰ ਸਿੰਘ, ਸਾਬਕਾ ਪੰਚਾਇਤ ਮੈਂਬਰ ਜਤਿੰਦਰ ਸਿੰਘ, ਹਾਕਮ ਸਿੰਘ, ਮਨਜੀਤ ਕੌਰ, ਗਿਆਨ ਸਿੰਘ, ਗੁਲਜ਼ਾਰ ਸਿੰਘ, ਮਲਕੀਤ ਸਿੰਘ ਆਦਿ ਨੇ ਸ਼ਿਕਾਇਤ ਅਤੇ ਨਵੀਆਂ ਵੋਟਾਂ ਦੀ ਸੂਚੀ ਵਿਖਾਉਂਦਿਆਂ ਕਿਹਾ ਕਿ ਇੱਕ-ਇੱਕ ਘਰ ਵਿੱਚ 20-20 ਵਿਅਕਤੀਆਂ ਦੀਆਂ ਵੋਟਾਂ ਬਣਾਈਆਂ ਗਈਆਂ ਹਨ, ਜੋ ਜਾਅਲੀ ਹਨ। ਉਨ੍ਹਾਂ ਕਿਹਾ ਇਸ ਮਾਮਲੇ ਵਿੱਚ ਵੋਟਾਂ ਬਣਾਉਣ ਵਾਲੇ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੁਕਮਰਾਨ ਧਿਰ ਦੇ ਆਗੂ ਦੀ ਪੀਜੀ ਵਿੱਚ ਰਹਿਣ ਵਾਲਿਆਂ ਦੀਆਂ ਵੋਟਾਂ ਬਣਾਈਆਂ ਗਈਆਂ ਹਨ। ਪਿੰਡ ਦੇ ਹੁਕਮਰਾਨ ਧਿਰ ਦੇ ਆਗੂ ਮੁਖਤਿਆਰ ਸਿੰਘ ਨੇ ਕਿਹਾ ਕਿ ਨਵੀਆਂ ਬਣਾਈਆਂ ਗਈਆਂ ਵੋਟਾਂ ਪੂਰੀ ਤਰ੍ਹਾਂ ਸਹੀ ਹਨ। ਸਾਰੇ ਵਿਅਕਤੀਆਂ ਨੇ ਆਪਣੇ ਪਿਛਲੇ ਪਿੰਡਾਂ ਵਿੱਚੋਂ ਵੋਟਾਂ ਕਟਾ ਕੇ ਇੱਥੇ ਪੂਰੇ ਸਬੂਤਾਂ ਸਮੇਤ ਵੋਟਾਂ ਬਣਾਈਆਂ ਹਨ। ਉਨ੍ਹਾਂ ਦੂਜੀ ਧਿਰ ’ਤੇ ਵੀ ਪਹਿਲਾਂ ਅਜਿਹੀਆਂ ਵੋਟਾਂ ਬਣਾਏ ਜਾਣ ਦੇ ਦੋਸ਼ ਲਾਏ।

Advertisement

Advertisement
Advertisement