ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੜਕੀ ਨਾਲ ਦੋਸਤੀ ਕਰ ਕੇ ਮੰਗਵਾਈ ਅਸ਼ਲੀਲ ਵੀਡੀਓ, ਮਗਰੋਂ ਕੀਤਾ ਬਲੈਕਮੇਲ

06:34 AM Aug 15, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਅਗਸਤ
ਇੱਥੇ ਇੱਕ ਨੌਜਵਾਨ ਨੇ ਘਰ-ਘਰ ਜਾ ਕੇ ਸੈਲੂਨ ਦਾ ਕੰਮ ਕਰਨ ਵਾਲੀ ਲੜਕੀ ਨਾਲ ਦੋਸਤੀ ਦੇ ਨਾਂ ’ਤੇ ਫੋਨ ਨੰਬਰ ਲਿਆ ਅਤੇ ਉਸ ਤੋਂ ਅਸ਼ਲੀਲ ਵੀਡੀਓ ਮੰਗਵਾਈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ ਅਤੇ ਵਿਆਹ ਲਈ ਦਬਾਅ ਪਾਉਣ ਲੱਗਾ। ਲੜਕੀ ਨੇ ਇਸ ਸਬੰਧੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਅਤੇ ਉੱਚ ਪੁਲੀਸ ਅਧਿਕਾਰੀਆਂ ਕੋਲ ਸ਼ਿਕਾਇਤ ਦਰਜ ਕਰਵਾਈ। ਸਾਈਬਰ ਸੈੱਲ ਥਾਣਾ ਦੀ ਟੀਮ ਨੇ ਮਾਮਲੇ ਦੀ ਜਾਂਚ ਕੀਤੀ ਤਾਂ ਦੋਸ਼ ਸਹੀ ਮਿਲੇ। ਥਾਣਾ ਸਾਈਬਰ ਸੈੱਲ ਦੀ ਟੀਮ ਨੇ ਪੀੜਤਾ ਦੀ ਸ਼ਿਕਾਇਤ ’ਤੇ ਸੁਤੰਤਰ ਨਗਰ ਦੇ ਜਪਿਸ਼ ਸ਼ਰਮਾ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲੀਸ ਮੁਲਜ਼ਮ ਦੀ ਭਾਲ ਵਿੱਚ ਜੁੱਟ ਗਈ ਹੈ। ਪੀੜਤਾ ਵੱਲੋਂ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਅਨੁਸਾਰ ਉਹ ਘਰ-ਘਰ ਜਾ ਕੇ ਸੈਲੂਨ ਦਾ ਕੰਮ ਕਰਦੀ ਹੈ। ਮੁਲਜ਼ਮ ਜਪਿਸ਼ ਸ਼ਰਮਾ ਉਸ ਕੋਲ ਪੜ੍ਹਦਾ ਸੀ ਅਤੇ ਉਸਦੀ ਰਸਤੇ ਵਿੱਚ ਉਸ ਨਾਲ ਮੁਲਕਾਤ ਹੋਈ। ਮੁਲਜ਼ਮ ਨੇ ਉਸ ਦਾ ਫ਼ੋਨ ਨੰਬਰ ਲੈ ਲਿਆ ਅਤੇ ਉਹ ਇੱਕ ਦੂਜੇ ਦੇ ਸੰਪਰਕ ਵਿੱਚ ਆ ਗਏ ਅਤੇ ਦੋਸਤ ਬਣ ਗਏ। ਜਦੋਂ ਮੁਲਜ਼ਮ ਨੇ ਉਸ ਤੋਂ ਨਿਊਡ ਕਲਿੱਪ ਮੰਗਣੀ ਚਾਹੀ ਤਾਂ ਉਸ ਨੇ ਸਾਫ਼ ਇਨਕਾਰ ਕਰ ਦਿੱਤਾ ਜਿਸ ਤੋਂ ਬਾਅਦ ਕਥਿਤ ਦੋਸ਼ੀ ਨੇ ਉਸ ’ਤੇ ਦਬਾਅ ਪਾਇਆ ਅਤੇ ਪੀੜਤਾ ਨੇ ਉਸ ਨੂੰ ਆਪਣੀ ਇੱਕ ਵੀਡੀਓ ਕਲਿੱਪ ਭੇਜ ਦਿੱਤੀ। ਕੁਝ ਸਮੇਂ ਬਾਅਦ ਮੁਲਜ਼ਮ ਜਪਿਸ਼ ਸ਼ਰਮਾ ਨੇ ਪੀੜਤਾ ’ਤੇ ਵਿਆਹ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਸ ਨੇ ਇਨਕਾਰ ਕੀਤਾ ਤਾਂ ਮੁਲਜ਼ਮ ਨੇ ਉਸ ਨੂੰ ਉਹ ਵੀਡੀਓ ਕਲਿੱਪ ਦਿਖਾ ਕੇ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਜਦੋਂ ਉਹ ਪ੍ਰੇਸ਼ਾਨ ਹੋ ਗਈ ਤਾਂ ਉਸ ਨੇ ਆਪਣੇ ਪਰਿਵਾਰ ਨਾਲ ਗੱਲ ਕੀਤੀ ਜਿਸ ਤੋਂ ਬਾਅਦ ਪੁਲੀਸ ਨੂੰ ਸੂਚਨਾ ਦਿੱਤੀ ਗਈ। ਥਾਣਾ ਸਾਈਬਰ ਸੈੱਲ ਵਿੱਚ ਤਾਇਨਾਤ ਸਬ ਇੰਸਪੈਕਟਰ ਮਮਤਾ ਮਿਨਹਾਸ ਨੇ ਦੱਸਿਆ ਕਿ ਮੁਲਜ਼ਮ ਹਾਲੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਉਸ ਦੀ ਭਾਲ ਲਈ ਛਾਪੇ ਮਾਰਨੇ ਸ਼ੁਰੂ ਕਰ ਦਿੱਤੇ ਗਏ ਹਨ ਤੇ ਜਲਦੀ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Advertisement

Advertisement