ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਆੜ੍ਹਤੀਏ ਨੂੰ ਗੋਲੀ ਮਾਰੀ

07:44 AM Sep 07, 2024 IST

ਸੰਜੀਵ ਹਾਂਡਾ
ਫ਼ਿਰੋਜ਼ਪੁਰ, 6 ਸਤੰਬਰ
ਇੱਥੋਂ ਦੇ ਸਰਹੱਦੀ ਪਿੰਡ ਬਾਰੇ ਕੇ ਵਿੱਚ ਅੱਜ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਆੜ੍ਹਤੀਏ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਆੜ੍ਹਤੀਆ ਗੁਰਮੀਤ ਸਿੰਘ ਅੱਜ ਬਾਅਦ ਦੁਪਹਿਰ, ਜਦੋਂ ਆਪਣੇ ਘਰ ਦੇ ਬਾਹਰ ਮੋਟਰਸਾਈਕਲ ਖੜ੍ਹਾ ਕਰ ਰਿਹਾ ਸੀ ਤਾਂ ਪਿੱਛੋਂ ਆਏ ਦੋ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਜ਼ਖ਼ਮੀ ਨੂੰ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਉਸ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ ਹੈ। ਸਦਰ ਪੁਲੀਸ ਵੱਲੋਂ ਇਸ ਘਟਨਾ ਦੀ ਜਾਂਚ ਆਰੰਭ ਦਿੱਤੀ ਗਈ ਹੈ ਪਰ ਹਾਲੇ ਤੱਕ ਹਮਲਾਵਰਾਂ ਦਾ ਕੋਈ ਸੁਰਾਗ ਨਹੀਂ ਲੱਗਾ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਗੁਰਮੀਤ ਸਿੰਘ ਦੇ ਬਿਆਨ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisement

Advertisement