ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਾਮ: ਹੜ੍ਹ ਕਾਰਨ 30 ਜ਼ਿਲ੍ਹਿਆਂ ਦੇ 24.50 ਲੱਖ ਲੋਕ ਪ੍ਰਭਾਵਿਤ

02:49 PM Jul 06, 2024 IST

ਗੁਹਾਟੀ, 6 ਜੁਲਾਈ
ਆਸਾਮ ਵਿੱਚ ਪਿਛਲੇ ਕਈ ਦਿਨਾਂ ਤੋਂ ਹੜ੍ਹਾਂ ਕਾਰਨ ਸਥਿਤੀ ਭਿਆਨਕ ਬਣੀ ਹੋਈ ਹੈੇ, ਇਥੋਂ ਦੀਆਂ ਮੁੱਖ ਨਦੀਆਂ ਕਈ ਥਾਵਾਂ 'ਤੇ ਖ਼ਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਹੀਆਂ ਹਨ। ਇਥੇ ਹੜ੍ਹ ਕਾਰਨ 24.50 ਲੱਖ ਦੇ ਕਰੀਬ ਲੋਕ ਪ੍ਰਭਾਵਿਤ ਹੋਏ ਹਨ। ਇਕ ਅਧਿਕਾਰਿਤ ਬੁਲੇਟਨ ਰਾਹੀਂ ਇਹ ਜਾਣਕਾਰੀ ਦਿੱਤੀ ਗਈ।ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰ ਡਿਬਰੁਗੜ੍ਹ ਜ਼ਿਲ੍ਹੇ ਦਾ ਦੌਰਾ ਕਰਨ ਤੋਂ ਬਾਅਦ ਮੁੱਖ ਮੰਤਰੀ ਹਿੰਮਤ ਵਿਸ਼ਵ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਆਸਾਮ ਦੇ ਆਫ਼ਤ ਪ੍ਰਬੰਧਨ ਵਿਭਾਗ ਅਨੁਸਾਰ ਧੁਬਰੀ, ਦਰਾਂਗ, ਕਛਾਰ, ਬਾਰਪੇਟਾ ਅਤੇ ਮੋਗੀਗਾਂਓ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚ ਸ਼ਾਮਲ ਹਨ। -ਪੀਟੀਆਈ

Advertisement

 

Advertisement
Advertisement