ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਸਾਮ: ਹੜ੍ਹ ਕਾਰਨ 10 ਜ਼ਿਲ੍ਹਿਆਂ ’ਚ ਛੇ ਲੱਖ ਤੋਂ ਵੱਧ ਲੋਕ ਪ੍ਰਭਾਵਿਤ

02:41 PM Jun 02, 2024 IST
ਅਸਾਮ ਰਾਈਫਲਜ਼ ਦਾ ਇਕ ਜਵਾਨ ਹੜ੍ਹ ਪੀੜਤ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਦਾ ਹੋਇਆ। -ਫੋਟੋ: ਪੀਟੀਆਈ

ਗੁਹਾਟੀ, 2 ਜੂਨ
ਅਸਾਮ ਵਿੱਚ ਹੜ੍ਹਾਂ ਦੀ ਸਥਿਤੀ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ ਅਤੇ 10 ਜ਼ਿਲ੍ਹਿਆਂ ਵਿੱਚ ਛੇ ਲੱਖ ਤੋਂ ਵੱਧ ਲੋਕ ਅਜੇ ਵੀ ਪ੍ਰਭਾਵਿਤ ਹਨ। ਅਧਿਕਾਰੀਆਂ ਨੇ ਦੱਸਿਆ ਕਿ 28 ਮਈ ਤੋਂ ਹੁਣ ਤੱਕ ਹੜ੍ਹਾਂ ਅਤੇ ਤੂਫਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 15 ਹੋ ਚੁੱਕੀ ਹੈ।
ਅਧਿਕਾਰੀਆਂ ਮੁਤਾਬਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਭਾਰੀ ਮੀਂਹ ਕਾਰਨ ਨਦੀਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਨਾਲ ਕਈ ਖੇਤਰਾਂ ਵਿੱਚ ਪ੍ਰਭਾਵਿਤ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਲਿਜਾਇਆ ਗਿਆ। ਕੋਪਿਲੀ, ਬਰਾਕ ਅਤੇ ਕੁਸ਼ਿਆਰਾ ਨਦੀਆਂ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗ ਰਹੀਆਂ ਹਨ। ਹੜ੍ਹ ਕਾਰਨ ਹੈਲਾਕਾਂਡੀ ਹੋਜਾਈ, ਮੋਰੀਗਾਓਂ, ਕਰੀਮਗੰਜ, ਨਾਗਾਓਂ, ਕਛਾਰ, ਡਿਬਰੂਗੜ੍ਹ, ਗੋਲਾਘਾਟ, ਕਾਰਬੀ ਆਂਗਲੌਂਗ ਪੱਛਮੀ ਅਤੇ ਦੀਮਾ ਹਸਾਓ ਜ਼ਿਲ੍ਹਿਆਂ ਵਿੱਚ ਕੁੱਲ 6,01,642 ਲੋਕ ਪ੍ਰਭਾਵਿਤ ਹੋਏ ਹਨ।  -ਪੀਟੀਆਈ

Advertisement

Advertisement