For the best experience, open
https://m.punjabitribuneonline.com
on your mobile browser.
Advertisement

ਸਿਕਿਉਰਿਟੀ ਸੁਪਰਵਾਈਜ਼ਰ ਦੀ ਕੁੱਟਮਾਰ

06:51 AM May 10, 2024 IST
ਸਿਕਿਉਰਿਟੀ ਸੁਪਰਵਾਈਜ਼ਰ ਦੀ ਕੁੱਟਮਾਰ
Advertisement

ਪੱਤਰ ਪ੍ਰੇਰਕ
ਕਾਹਨੂੰਵਾਨ, 9 ਮਈ
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਾਗੋਵਾਲ ਬੇਟ ਦੇ ਸੁੁਰੱਖਿਆ ਨਿਗਰਾਨ (ਸਿਕਿਉਰਿਟੀ ਸੁਪਰਵਾਈਜ਼ਰ) ਨੂੰ ਨੌਜਵਾਨਾਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਸੀਐੱਚਸੀ ਭੈਣੀ ਮੀਆਂ ਖਾਂ ਵਿਖੇ ਜੇਰੇ ਇਲਾਜ ਸਿਕਿਉਰਿਟੀ ਇੰਚਾਰਜ ਰਣਜੀਤ ਸਿੰਘ ਵਾਸੀ ਚੱਕ ਸ਼ਰੀਫ਼ ਨੇ ਦੱਸਿਆ ਕਿ ਲੰਘੇ ਦਿਨ ਜਦੋਂ ਪਿੰਡ ਦੇ ਕੁੱਝ ਅਣਪਛਾਤੇ ਨੌਜਵਾਨ ਸਕੂਲ ਵਿੱਚ ਦਾਖਲ ਹੋ ਕੇ ਵਿਦਿਆਰਥੀਆਂ ਨਾਲ ਝਗੜਾ ਕਰਨ ਲੱਗੇ ਤਾਂ ਉਸ ਨੇ ਉਨ੍ਹਾਂ ਨੂੰ ਵਰਜ ਦਿੱਤਾ। ਰਣਜੀਤ ਸਿੰਘ ਮੁਤਾਬਕ ਇਸ ਰੰਜ਼ਿਸ਼ ਤਹਿਤ ਸਕੂਲ ਵਿੱਚ ਛੁੱਟੀ ਹੋਣ ਤੋਂ ਬਾਅਦ ਉਕਤ ਨੌਜਵਨਾਂ ਨੇ ਰਸਤੇ ’ਚ ਘੇਰ ਉਸ ਦੀ ਕੁੱਟਮਾਰ ਕੀਤੀ। ਸਕੂਲ ਪ੍ਰਿੰਸੀਪਲ ਬਲਜਿੰਦਰ ਕੌਰ ਨੇ ਇਸ ਦੀ ਲਿਖਤੀ ਸ਼ਿਕਾਇਤ ਥਾਣਾ ਭੈਣੀ ਮੀਆਂ ਖਾਂ ਵਿੱਚ ਦਿੱਤੀ ਹੈ। ਥਾਣਾ ਮੁਖੀ ਸੁਮਨਪ੍ਰੀਤ ਕੌਰ ਮਾਨ ਨੇ ਕਿਹਾ ਕਿ ਪੀੜਤ ਦੇ ਬਿਆਨ ਲੈਣ ਮਗਰੋਂ ਕਾਰਵਾਈ ਕੀਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×