ਔਰਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
08:27 AM Oct 03, 2023 IST
ਪੱਤਰ ਪ੍ਰੇਰਕ
ਜਲੰਧਰ, 2 ਅਕਤੂਬਰ
ਮਹਿਤਪੁਰ ਦੇ ਪਿੰਡ ਬਿਟਲਾ ’ਚ ਜ਼ਮੀਨੀ ਵਵਿਾਦ ਨੂੰ ਲੈ ਕੇ ਇਕ ਔਰਤ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਜਿਸ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ। ਪਿੰਡ ਦੇ ਲੋਕਾਂ ਨੇ ਔਰਤ ਨੂੰ ਪਹਿਲਾਂ ਮਹਿਤਪੁਰ ਹਸਪਤਾਲ ਪਹੁੰਚਾਇਆ ਜਿੱਥੋਂ ਉਸ ਨੂੰ ਸਵਿਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਉਸ ਦੇ ਸਿਰ ’ਤੇ 8 ਟਾਂਕੇ ਲੱਗੇ ਹਨ। ਔਰਤ ਚਰਨਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਨੇ ਦੋ ਵਾਰ ਵਿਆਹ ਕਰਵਾਇਆ ਸੀ। ਇਸ ਸਮੇਂ ਉਹ ਇਕੱਲੀ ਰਹਿੰਦੀ ਹੈ ਅਤੇ ਉਸ ਦੇ ਪਤੀ ਦੀ ਪਹਿਲੀ ਪਤਨੀ ਆਪਣੇ ਬੱਚਿਆਂ ਨਾਲ ਉਸ ਦੇ ਗੁਆਂਢ ਵਿਚ ਰਹਿੰਦੀ ਹੈ। ਉਨ੍ਹਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਵਵਿਾਦ ਚੱਲ ਰਿਹਾ ਸੀ। ਜ਼ਮੀਨੀ ਝਗੜੇ ਨੂੰ ਲੈ ਕੇ ਉਸ ਦੇ ਬੱਚੇ ਲੜਨ ਲੱਗ ਪਏ ਅਤੇ ਅਚਾਨਕ ਉਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਮੁਲਜ਼ਮਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Advertisement
Advertisement