ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੰਜਿਸ਼ ਕਾਰਨ ਪਰਿਵਾਰ ’ਤੇ ਹਮਲਾ; ਇੱਕ ਮੌਤ, ਚਾਰ ਜ਼ਖ਼ਮੀ

07:25 AM Jul 03, 2024 IST

ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 2 ਜੁਲਾਈ
ਪਿੰਡ ਤਿਉਣਾ ਪੁਜਾਰੀਆਂ ਵਿੱਚ ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਵੱਲੋਂ ਇੱਕ ਪਰਿਵਾਰ ’ਤੇ ਕੀਤੇ ਹਮਲੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਚਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਗਰੂਪ ਸਿੰਘ ਵਾਸੀ ਤਿਉਣਾ ਪੁਜਾਰੀਆਂ ਨੇ ਪੁਲੀਸ ਨੂੰ ਦੱਸਿਆ ਕਿ ਕਰੀਬ 12 ਵਜੇ ਉਸ ਦੀ ਭਰਜਾਈ ਹਰਪ੍ਰੀਤ ਕੌਰ ਦੀਆਂ ਚੀਕਾਂ ਸੁਣ ਕੇ ਜਦੋਂ ਉਹ ਆਪਣੇ ਮਾਪਿਆਂ ਸਣੇ ਭਰਾ ਦੇ ਘਰ ਪੁੱਜਿਆ ਤਾਂ ਪਿੰਡ ਦੇ ਕੁੱਝ ਲੋਕ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਭਰਾ ਸਮਸ਼ੇਰ ਸਿੰਘ ਉਰਫ ਸ਼ੇਰੂ ਅਤੇ ਉਸ ਦੀ ਪਤਨੀ ਹਰਪ੍ਰੀਤ ਕੌਰ ’ਤੇ ਹਮਲਾ ਕਰ ਰਹੇ ਸਨ। ਜਦੋਂ ਉਨ੍ਹਾਂ ਨੇ ਛੁਡਾਉਣ ਦੀ ਕੋੋੋਸ਼ਿਸ ਕੀਤੀ ਤਾਂ ਹਮਲਾਵਰਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਪੀੜਤ ਨੇ ਦੱਸਿਆ ਕਿ ਉਸ ਦੇ ਭਰਾ ਸ਼ਮਸ਼ੇਰ ਸਿੰਘ ਨੇ ਪਿੰਡ ਦੀ ਹੀ ਔਰਤ ਹਰਪ੍ਰੀਤ ਕੌਰ ਨਾਲ ਵਿਆਹ ਕਰਵਾਇਆ ਸੀ। ਇਸ ਕਰਕੇ ਔਰਤ ਦੇ ਵਿਹੜੇ ਨਾਲ ਸਬੰਧਤ ਕਥਿਤ ਮੁਲਜ਼ਮ ਪਿਛਲੇ ਸਮੇਂ ਤੋਂ ਉਸ ਨਾਲ ਰੰਜਿਸ਼ ਰੱਖਦੇ ਸਨ। ਇਸ ਦੌਰਾਨ ਸ਼ਮਸ਼ੇਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਬਾਕੀ ਚਾਰੇ ਜ਼ਖ਼ਮੀ ਜ਼ੇਰੇ ਇਲਾਜ ਹਨ।
ਮੌਕੇ ’ਤੇ ਪੁੱਜੇ ਡੀਐੱਸਪੀ ਰਾਜੇਸ਼ ਸਨੇਹੀ ਅਤੇ ਥਾਣਾ ਮੁਖੀ ਪਰਬਤ ਸਿੰਘ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਜਗਰੂਪ ਸਿੰਘ ਦੇ ਬਿਆਨਾਂ ’ਤੇ ਤਲਵੰਡੀ ਸਾਬੋ ਪੁਲੀਸ ਨੇ ਨਵੇ ਕਾਨੂੰਨਾਂ ਤਹਿਤ ਗੁਰਜੀਵਨ ਸਿੰਘ ਉਰਫ ਜੀਵਨ, ਜਸਵੀਰ ਸਿੰਘ ਉਰਫ ਗੱਗੂ, ਰੇਸ਼ਮ ਸਿੰਘ, ਬੱਬੂ ਸਿੰਘ ਅਤੇ 5-6 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐੱਸਪੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰ ਲਿਆ ਜਾਵੇਗਾ।

Advertisement

Advertisement
Advertisement