ਪਿਓ-ਪੁੱਤ ’ਤੇ ਹਮਲਾ; ਪਿਓ ਜ਼ਖ਼ਮੀ
09:00 AM Oct 14, 2024 IST
Advertisement
ਅਮਿਤ ਕੁਮਾਰ
ਬੁਢਲਾਡਾ, 13 ਅਕਤੂਬਰ
ਇੱਥੋਂ ਨੇੜਲੇ ਪਿੰਡ ਕੁਲਾਣਾ ਵਿੱਚ ਪਿਉ-ਪੁੱਤ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਪਿਤਾ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਵੱਡੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ। ਮੌਕੇ ’ਤੇ ਪਹੁੰਚੇ ਐੱਸਐੱਚਓ ਸਿਟੀ ਸੁਖਜੀਤ ਸਿੰਘ ਨੇ ਘਟਨਾ ਦਾ ਜਾਇਜ਼ਾ ਲੈਂਦਿਆਂ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦਾ ਭਰੋਸਾ ਦਿੱਤਾ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਪੁੱਤਰ ਥੈਲੀ ਰਾਮ ਅਤੇ ਉਨ੍ਹਾਂ ਦਾ ਪੁੱਤਰ ਲਵੀ (32), ਪਿੰਡ ਕੁਲਾਣਾ ਵਿੱਚ ਪ੍ਰਚੂਨ ਦੀ ਦੁਕਾਨ ’ਤੇ ਕੰਮ ਕਰਦੇ ਹਨ। ਉਹ ਰੋਜ਼ਾਨਾ ਵਾਂਗ ਆਪਣਾ ਕੰਮ ਪੂਰਾ ਕਰ ਕੇ ਬੁਢਲਾਢਾ ਘਰ ਨੂੰ ਵਾਪਸ ਆ ਰਹੇ ਸਨ। ਇਸ ਦੌਰਾਨ ਪਿੰਡ ਕੁਲਾਣਾ ਨੇੜੇ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਹਮਲੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਪੁਲੀਸ ਇਸ ਸਬੰਧੀ ਜਾਂਚ ਕਰ ਰਹੀ ਹੈ।
Advertisement
Advertisement
Advertisement