ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਤੇਜ਼ਧਾਰ ਹਥਿਆਰਾਂ ਨਾਲ ਮੋਟਰਸਾਈਕਲ ਸਵਾਰਾਂ ਉੱਤੇ ਹਮਲਾ; ਪੰਜ ਨਾਮਜ਼ਦ

06:38 AM Jul 09, 2024 IST

ਗੁਰਨਾਮ ਸਿੰਘ ਚੌਹਾਨ
ਪਾਤੜਾਂ, 8 ਜੁਲਾਈ
ਕੁਝ ਵਿਅਕਤੀਆਂ ਨੇ ਕਿਰਪਾਨ ਤੇ ਡਾਂਗਾਂ ਨਾਲ ਹਮਲਾ ਕਰ ਕੇ ਦੋ ਵਿਅਕਤੀਆਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਪਟਿਆਲਾ ਦੇ ਦੋ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ ਵਾਲੀ ਥਾਂ ਉੱਤੇ ਪੁੱਜੀ ਪੁਲੀਸ ਨੇ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ ’ਤੇ ਪੰਜ ਵਿਅਕਤੀਆਂ ਖ਼ਿਲਾਫ਼ ਇਰਾਦਾ ਕਤਲ ਦੇ ਦੋਸ਼ ਤਹਿਤ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਨੂੰ ਦਿੱਤੇ ਬਿਆਨਾਂ ਅਨੁਸਾਰ ਰੋਹਿਤ ਕੁਮਾਰ ਵਾਸੀ ਸਾਗਰ ਬਸਤੀ ਪਾਤੜਾਂ ਨੇ ਦੱਸਿਆ ਕਿ ਉਹ 6 ਜੁਲਾਈ ਨੂੰ ਸ਼ਾਮੀਂ ਆਪਣੇ ਦੋਸਤ ਅਨਮੋਲਪ੍ਰੀਤ ਸਿੰਘ ਵਾਸੀ ਨਵਾਂ ਗਾਉਂ ਨਾਲ ਮੋਟਰਸਾਈਕਲ ’ਤੇ ਵਿਕਟੋਰੀਆ ਸਕੂਲ ਕੋਲ ਜਾ ਰਿਹਾ ਸੀ। ਪਿੱਛੇ ਤੋਂ ਕਿਸੇ ਵਿਅਕਤੀ ਨੇ ਸਿਰ ਵਿੱਚ ਡਾਂਗ ਮਾਰੀ ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ। ਇਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀ ਸੜਕ ਉੱਤੇ ਖੜ੍ਹੇ ਟਰੱਕ ਨਾਲ ਜਾ ਟਕਰਾਏ। ਇਸ ਮਗਰੋਂ ਹਮਲਾਵਰਾਂ ਨੇ ਉਸ ਦੀ ਅਤੇ ਉਸਦੇ ਦੋਸਤ ਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਇੰਦਰ ਸਿੰਘ ਨੇ ਕਿਰਪਾਨ ਦਾ ਵਾਰ ਅਮਨੋਲਪ੍ਰੀਤ ਸਿੰਘ ’ਤੇ ਅਤੇ ਗੁਰਪ੍ਰੀਤ ਸਿੰਘ ਨੇ ਡਾਂਗ ਦਾ ਵਾਰ ਉਸ ’ਤੇ ਕੀਤਾ। ਇਸ ਮਗਰੋਂ ਲੋਕਾਂ ਦਾ ਇਕੱਠ ਹੁੰਦਾ ਦੇਖ ਕੇ ਮੌਕੇ ਤੋਂ ਫ਼ਰਾਰ ਹੋ ਗਏ। ਸ਼ਹਿਰੀ ਪੁਲੀਸ ਚੌਕੀ ਪਾਤੜਾਂ ਦੇ ਮੁਖੀ ਕਰਨੈਲ ਸਿੰਘ ਨੇ ਦੱਸਿਆ ਕਿ ਰੋਹਿਤ ਕੁਮਾਰ ਦੇ ਬਿਆਨਾਂ ਦੇ ਆਧਾਰ ਉੱਤੇ ਗੁਰਪ੍ਰੀਤ ਸਿੰਘ, ਦੀਪਕ ਗੁਪਤਾ ਵਾਸੀਆਨ ਪਾਤੜਾਂ, ਵਿੱਕੀ ਸਿੱਧੂ , ਜੋਨੀ ਸ਼ਰਮਾ ਵਾਸੀਆਨ ਹਾਮਝੇੜੀ ਅਤੇ ਇੰਦਰ ਵਾਸੀ ਚੁਨਾਗਰਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਛੇਤੀ ਹੀ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

Advertisement

Advertisement