For the best experience, open
https://m.punjabitribuneonline.com
on your mobile browser.
Advertisement

ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

07:52 AM May 05, 2024 IST
ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਮਈ
ਇੱਥੇ ਹੇਅਰ ਸੈਲੂਨ ’ਤੇ ਬਾਲ ਕਟਵਾਉਣ ਜਾ ਰਹੇ ਸੇਖੇਵਾਲ ਰੋਡ ਵਾਸੀ ਰਾਜੇਸ਼ ਕੁਮਾਰ ’ਤੇ ਪੈਸਿਆਂ ਦੇ ਲੈਣ ਦੇਣ ਕਾਰਨ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਹਮਲਾਵਰਾਂ ਨੇ ਚਾਂਦ ਸਿਨੇਮਾ ਨੇੜੇ ਉਕਤ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕੀਤੀ। ਇਸ ਮਗਰੋਂ ਗੰਭੀਰ ਹਾਲਤ ਵਿੱਚ ਰਾਜੇਸ਼ ਨੂੰ ਰਾਹਗੀਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਦੂਜੇ ਪਾਸੇ ਥਾਣਾ ਡਿਵੀਜ਼ਨ ਨੰਬਰ-4 ਦੀ ਪੁਲੀਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜ਼ਖਮੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਉਹ ਸਰਕਾਰੀ ਡਿੱਪੂ ਚਲਾਉਂਦਾ ਹੈ। ਉਸ ਨੇ ਆਪਣੇ ਇੱਕ ਪਛਾਣ ਵਾਲੇ ਨੂੰ ਕਰੀਬ 6 ਮਹੀਨੇ ਪਹਿਲਾਂ 30 ਹਜ਼ਾਰ ਰੁਪਏ ਉਧਾਰੇ ਦਿੱਤੇ ਸਨ। ਪੈਸੇ ਮੰਗਣ ’ਤੇ ਉਸ ਨੇ ਹਮਲਾ ਰਕ ਦਿੱਤਾ। ਇਸ ਸਬੰਧੀ ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।

Advertisement

Advertisement
Author Image

Advertisement
Advertisement
×