ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

10:39 AM May 20, 2024 IST

ਪੱਤਰ ਪ੍ਰੇਰਕ
ਜਲੰਧਰ, 19 ਮਈ
ਘਾਹ ਮੰਡੀ ਨੇੜੇ ਕੁਝ ਹਮਲਾਵਰਾਂ ਨੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ, ਜਿਸਦੀ ਪਛਾਣ ਹਰਪ੍ਰੀਤ ਵਜੋਂ ਹੋਈ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਦੋਸ਼ੀ ਸੋਨੇ ਦੀ ਚੇਨ, 30,000 ਰੁਪਏ ਨਕਦ ਅਤੇ ਦੋ ਫੋਨ ਵੀ ਆਪਣੇ ਨਾਲ ਲੈ ਗਏ। ਇਸ ਸਾਰੀ ਘਟਨਾ ਦੀ ਸ਼ਿਕਾਇਤ ਥਾਣਾ ਭਾਰਗਵ ਕੈਂਪ ਦੀ ਪੁਲੀਸ ਨੂੰ ਦਿੱਤੀ ਗਈ। ਜਲਦੀ ਹੀ ਪੁਲੀਸ ਮਾਮਲੇ ਦੀ ਜਾਂਚ ਕਰ ਕੇ ਕੇਸ ਦਰਜ ਕਰੇਗੀ। ਘਾਹ ਮੰਡੀ ਦੇ ਨਾਲ ਲੱਗਦੀ ਸਬਜ਼ੀ ਮੰਡੀ ਨੇੜੇ ਰਹਿਣ ਵਾਲੀ ਗੀਤਾ ਨੇ ਦੱਸਿਆ ਕਿ ਜ਼ਖਮੀ ਹਰਪ੍ਰੀਤ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮੁਲਜ਼ਮਾਂ ਨੇ ਨੌਜਵਾਨ ਦੇ ਸਿਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਸੀ। ਫਿਲਹਾਲ ਪੁਲੀਸ ਮਾਮਲੇ ਦੀ ਜਾਂਚ ’ਚ ਜੁਟੀ ਹੈ।

Advertisement

Advertisement
Advertisement