ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

07:41 AM Jul 04, 2024 IST

ਸੰਜੀਵ ਤੇਜਪਾਲ
ਮੋਰਿੰਡਾ, 3 ਜੁਲਾਈ
ਸ਼ਹਿਰ ਦੇ ਬੱਸ ਸਟੈਂਡ ਪਿੱਛੇ ਸਥਿਤ ਗਾਰਡਨ ਕਲੋਨੀ ਵਿੱਚ ਦਰਜਨ ਦੇ ਕਰੀਬ ਨੌਜਵਾਨਾਂ ਨੇ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
ਮੋਰਿੰਡਾ ਦੇ ਬੱਸ ਸਟੈਂਡ ਨੇੜੇ ਸਥਿਤ ਗਾਰਡਨ ਕਲੋਨੀ ਦੇ ਪਾਰਕ ਸਾਹਮਣੇ ਬੀਤੀ ਸ਼ਾਮ ਤਿੰਨ-ਚਾਰ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਏ ਦਰਜਨ ਦੇ ਕਰੀਬ ਨੌਜਵਾਨਾਂ ਨੇ ਮੋਟਰਸਾਈਕਲ ਨਾਲ ਖੜ੍ਹੇ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਅਤੇ ਉਸ ਦੇ ਮੋਟਰਸਾਈਕਲ ਦੀ ਵੀ ਭੰਨਤੋੜ ਕਰ ਦਿੱਤੀ, ਜਿਸ ਕਾਰਨ ਪਾਰਕ ਵਿੱਚ ਸੈਰ ਕਰਨ ਲਈ ਆਈਆਂ ਔਰਤਾਂ ਤੇ ਬਜ਼ੁਰਗਾਂ ਵਿੱਚ ਹਫੜਾ-ਦਫੜੀ ਮੱਚ ਗਈ। ਕਲੋਨੀ ਵਿੱਚ ਰਹਿਣ ਵਾਲੇ ਲੋਕਾਂ ’ਚ ਵੀ ਡਰ ਤੇ ਸਹਿਮ ਪਾਇਆ ਗਿਆ। ਹਮਲੇ ਦੀ ਸਮੁੱਚੀ ਘਟਨਾ ਕਲੋਨੀ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਪਾਰਕ ਵਿੱਚ ਸੈਰ ਕਰਨ ਲਈ ਆਏ ਇਕ ਵਿਅਕਤੀ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਵੀ ਇਨ੍ਹਾਂ ਨੌਜਵਾਨਾਂ ਦੀ ਆਪਸੀ ਲੜਾਈ ਹੋਣ ਬਾਰੇ ਪਤਾ ਲੱਗਿਆ ਹੈ ਅਤੇ ਅੱਜ ਵੀ ਦੋਵੇਂ ਧਿਰਾਂ ਵੱਲੋ ਸਮਾਂ ਨਿਰਧਾਰਤ ਕਰ ਕੇ ਲੜਾਈ ਕੀਤੀ ਗਈ ਹੈ ਅਤੇ ਕਈ ਨੌਜਵਾਨਾਂ ਨੇ ਇੱਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ 100 ਨੰਬਰ ’ਤੇ ਫੋਨ ਕਰਨ ’ਤੇ ਵੀ ਪੁਲਿਸ ਮੌਕੇ ’ਤੇ ਨਹੀਂ ਪਹੁੰਚੀ। ਥਾਣਾ ਸ਼ਹਿਰੀ ਦੇ ਮੁਖੀ ਸੁਨੀਲ ਕੁਮਾਰ ਨੇ ਕਿਹਾ ਕਿ ਲੜਾਈ ਸਬੰਧੀ ਕੋਈ ਸ਼ਿਕਾਇਤ ਨਹੀਂ ਮਿਲੀ ਹੈ ਅਤੇ ਨਾ ਹੀ ਹਸਪਤਾਲ ਤੋਂ ਐੱਮਐੱਲਆਰ ਪ੍ਰਾਪਤ ਹੋਈ ਹੈ ਪਰ ਵਾਇਰਲ ਵੀਡੀਓ ਦੀ ਜਾਂਚ ਕਰ ਕੇ ਪੁਲੀਸ ਹਮਲਾਵਰਾਂ ਦੀ ਪਛਾਣ ਵਿੱਚ ਜੁੱਟੀ ਹੋਈ ਹੈ।

Advertisement

Advertisement
Advertisement