ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਦਿਆਰਥਣ ਨੂੰ ਰੋਕ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

08:23 AM May 23, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 22 ਮਈ
ਇੱਥੇ ਦੇ ਜਮਾਲਪੁਰ ਚੀਮਾ ਕਲੋਨੀ ਇਲਾਕੇ ਵਿੱਚ ਇੱਕ ਵਿਦਿਆਰਥਣ ’ਤੇ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਵਿਦਿਆਰਥਣ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਘਟਨਾ ਵੇਲੇ ਲੋਕਾਂ ਨੇ ਨੌਜਵਾਨ ਨੂੰ ਕਾਬੂ ਕੀਤਾ ਤੇ ਉਸ ਦੀ ਕੁੱਟਮਾਰ ਵੀ ਕੀਤੀ। ਥਾਣਾ ਜਮਾਲਪੁਰ ਦੀ ਪੁਲੀਸ ਨੇ ਰਾਹਗੀਰਾਂ ਦੀ ਮਦਦ ਨਾਲ ਮੁਲਜ਼ਮ ਨੂੰ ਵੀ ਸੀਐੱਮਸੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਪੁਲੀਸ ਨੇ ਮੁਲਜ਼ਮ ਰਮਨਦੀਪ ਵਾਸੀ ਅਸ਼ੋਕ ਵਿਹਾਰ ਭਾਮੀਆਂ ਕਲਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਹੈ।
ਚੀਮਾ ਕਲੋਨੀ ਵਿੱਚ ਰਹਿਣ ਵਾਲੀ ਵਿਦਿਆਰਥਣ ਸਵੇਰੇ ਪੜ੍ਹਾਈ ਕਰਕੇ ਘਰ ਆ ਰਹੀ ਸੀ। ਰਸਤੇ ਵਿਚ ਨੌਜਵਾਨ ਰਮਨਦੀਪ ਨੇ ਉਸ ਨੂੰ ਰੋਕ ਲਿਆ ਅਤੇ ਜ਼ਬਰਦਸਤੀ ਉਸ ਦਾ ਹੱਥ ਫੜ ਲਿਆ। ਉਹ ਉਸ ਨਾਲ ਫਰੈਂਡਸ਼ਿਪ ਕਰਨਾ ਚਾਹੁੰਦਾ ਸੀ। ਜਦੋਂ ਵਿਦਿਆਰਥਣ ਨੇ ਵਿਰੋਧ ਕੀਤਾ ਤਾਂ ਨੌਜਵਾਨ ਨੇ ਵਿਦਿਆਰਥਣ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਕਾਰਨ ਲੜਕੀ ਦੇ ਸਿਰ ਅਤੇ ਸਰੀਰ ਦੇ ਹੋਰਨਾਂ ਹਿੱਸਿਆਂ ’ਤੇ ਵੀ ਸੱਟਾਂ ਲੱਗੀਆਂ ਹਨ। ਵਿਦਿਆਰਥਣ ’ਤੇ ਹਮਲਾ ਕਰਨ ਤੋਂ ਬਾਅਦ ਨੌਜਵਾਨ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਉਸ ਨੂੰ ਕਾਬੂ ਕਰ ਲਿਆ। ਲੋਕਾਂ ਨੇ ਉਸ ਦੀ ਕੁੱਟਮਾਰ ਵੀ ਕੀਤੀ। ਏਸੀਪੀ ਇੰਡਸਟਰੀ ਏਰੀਆ ਜਸਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਰਮਨਦੀਪ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੂੰ ਸੱਟਾਂ ਲੱਗੀਆਂ ਸਨ, ਇਸ ਕਰਕੇ ਉਸ ਦਾ ਇਲਾਜ ਚੱਲ ਰਿਹਾ ਹੈ। ਉਸ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਹਸਪਤਾਲ ਵਿੱਚ ਪੁਲੀਸ ਸੁਰੱਖਿਆ ਤਾਇਨਾਤ ਕੀਤੀ ਗਈ ਹੈ।

Advertisement

Advertisement
Advertisement