ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਨ ਸਭਾ ਚੋਣਾਂ: ਭਾਜਪਾ ਵੱਲੋਂ ਚਾਰ ਸੂਬਿਆਂ ਦੇ ਇੰਚਾਰਜ ਨਿਯੁਕਤ

07:53 AM Jul 08, 2023 IST

ਨਵੀਂ ਦਿੱਲੀ: ਅਗਾਮੀ ਲੋਕ ਸਭਾ ਚੋਣਾਂ ਲਈ ਪਿੜ ਮਜ਼ਬੂਤ ਕਰਦਿਆਂ ਭਾਜਪਾ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਰਾਜਸਥਾਨ ਅਤੇ ਭੁਪੇਂਦਰ ਯਾਦਵ ਨੂੰ ਮੱਧ ਪ੍ਰਦੇਸ਼ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸਾਬਕਾ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ ਨੂੰ ਤਿਲੰਗਾਨਾ ਅਤੇ ਪਾਰਟੀ ਦੇ ਸੀਨੀਅਰ ਨੇਤਾ ਓਮ ਪ੍ਰਕਾਸ਼ ਮਾਥੁਰ ਨੂੰ ਛੱਤੀਸਗੜ੍ਹ ਦਾ ਇੰਚਾਰਜ ਬਣਾਇਆ ਹੈ। ਪਾਰਟੀ ਤਰਫ਼ੋਂ ਜਾਰੀ ਕੀਤੇ ਗਏ ਇੱਕ ਬਿਆਨ ਅਨੁਸਾਰ ਗੁਜਰਾਤ ਦੇ ਸਾਬਕਾ ਉੱਪ ਮੁੱਖ ਮੰਤਰੀ ਨਿਤਿਨ ਪਟੇਲ ਅਤੇ ਹਰਿਆਣਾ ਦੇ ਨੇਤਾ ਕੁਲਦੀਪ ਬਿਸ਼ਨੋਈ ਰਾਜਸਥਾਨ ਵਿਧਾਨ ਸਭਾ ਚੋਣਾਂ ਸਬੰਧੀ ਪਾਰਟੀ ਦੇ ਸਹਿ-ੲਿੰਚਾਰਜ ਅਤੇ ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਛੱਤੀਸਗੜ੍ਹ ਦੇ ਸਹਿ-ਇੰਚਾਰਜ ਹੋਣਗੇ। ਕੇਂਦਰੀ ਮੰਤਰੀ ਅਸ਼ਵਨੀ ਯਾਦਵ ਨੂੰ ਮੱਧ ਪ੍ਰਦੇਸ਼ ਲਈ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੁਨੀਲ ਬਾਂਸਲ ਤਿਲੰਗਾਨਾ ਦੇ ਸਹਿ-ਇੰਚਾਰਜ ਹੋਣਗੇ। ਮਿਜ਼ੋਰਮ ਸਮੇਤ ਇਨ੍ਹਾਂ ਚਾਰੋਂ ਸੂਬਿਆਂ ਵਿੱਚ ਇਸ ਸਾਲ ਦੇ ਅਖ਼ੀਰ ਵਿੱਚ ਵਿਧਾਨ ਸਭਾ ਚੋਣਾਂ ਹੋਣ ਦੀ ਸੰਭਾਵਨਾ ਹੈ। -ਪੀਟੀਆਈ

Advertisement

Advertisement
Tags :
BJPਇੰਚਾਰਜਸੂਬਿਆਂਚੋਣਾਂ: ਭਾਜਪਾਨਿਯੁਕਤਵੱਲੋਂਵਿਧਾਨ ਸਭਾ
Advertisement