ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ ਵਿਚ 30 ਸਤੰਬਰ ਤੋਂ ਪਹਿਲਾਂ ਹੋਣਗੀਆਂ ਅਸੈਂਬਲੀ ਚੋਣਾਂ: ਸ਼ਾਹ

01:21 PM May 26, 2024 IST

ਨਵੀਂ ਦਿੱਲੀ, 26 ਮਈ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ ਹਨ। ਸ਼ਾਹ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਵੱਖਵਾਦੀ ਵੀ ਪੂਰੇ ਉਤਸ਼ਾਹ ਤੇ ਜ਼ੋਰ-ਸ਼ੋਰ ਨਾਲ ਸ਼ਾਮਲ ਹੋਏ। ਸ਼ਾਹ ਨੇ ਭਰੋਸਾ ਦਿਵਾਇਆ ਕਿ ਜੰਮੂ ਕਸ਼ਮੀਰ ਵਿਚ ਅਸੈਂਬਲੀ ਚੋਣਾਂ 30 ਸਤੰਬਰ ਤੋਂ ਪਹਿਲਾਂ ਕਰਵਾਈਆਂ ਜਾਣਗੀਆਂ। ਇਸ ਖ਼ਬਰ ਏਜੰਸੀ ਨੂੰ ਦਿੱਤੀ ਇੰਟਰਵਿਊ ਦੌਰਾਨ ਸ਼ਾਹ ਨੇ ਕਿਹਾ ਕਿ ਇਕ ਵਾਰੀ ਲੋਕ ਸਭਾ ਚੋਣਾਂ ਦਾ ਅਮਲ ਨਿੱਬੜ ਜਾਵੇ, ਸਰਕਾਰ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਰਾਜ ਦਾ ਦਰਜਾ ਬਹਾਲ ਕਰਨ ਦਾ ਅਮਲ ਸ਼ੁਰੂ ਕਰ ਦੇਵੇਗੀ। ਸ਼ਾਹ ਨੇ ਕਿਹਾ ਕਿ ਮਕਬੂਜ਼ਾ ਕਸ਼ਮੀਰ ਦੇ ਜੰਮੂ ਤੇ ਕਸ਼ਮੀਰ ਨਾਲ ਰਲੇਵੇਂ ਦਾ ਫੈਸਲਾ ਗੰਭੀਰ ਵਿਚਾਰ ਚਰਚਾ ਤੋਂ ਬਾਅਦ ਹੀ ਲਿਆ ਜਾ ਸਕਦਾ ਹੈ। -ਪੀਟੀਆਈ

Advertisement

Advertisement